ਛੁੱਟੀ ’ਤੇ ਆਏ ਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਰੋ-ਰੋ ਬੇਹਾਲ ਹੋਇਆ ਪਰਿਵਾਰ

Friday, Jan 08, 2021 - 09:38 PM (IST)

ਛੁੱਟੀ ’ਤੇ ਆਏ ਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਰੋ-ਰੋ ਬੇਹਾਲ ਹੋਇਆ ਪਰਿਵਾਰ

ਦੋਦਾ/ਸ੍ਰੀ ਮੁਕਤਸਰ ਸਾਹਿਬ (ਲਖਵੀਰ ਸ਼ਰਮਾ, ਪਵਨ ਤਨੇਜਾ) : ਬੀਤੀ ਦੇਰ ਸ਼ਾਮ ਪਿੰਡ ਦੋਦਾ ਦੇ ਆਰਮੀ ’ਚੋਂ ਛੁੱਟੀ ਆਏ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬੰਧਤ ਪੁਲਸ ਥਾਣਾ ਕੋਟਭਾਈ ਦੀ ਐੱਸ. ਐੱਚ. ਓ. ਲਵਮੀਤ ਕੌਰ ਨੇ ਦੱਸਿਆ ਕਿ ਮਿ੍ਰਤਕ ਨੌਜਵਾਨ ਦੀ ਮਾਤਾ ਮਨਜੀਤ ਕੌਰ ਪਤਨੀ ਜਗਜੀਤ ਸਿੰਘ ਨੇ ਆਪਣੇ ਬਿਆਨਾਂ ’ਚ ਲਿਖਵਾਇਆ ਕਿ ਉਸ ਦਾ ਮੁੰਡਾ ਸ਼ਰਨਜੀਤ ਸਿੰਘ (22) ਮੇਰਠ (ਯੂ.ਪੀ.) ਵਿਖੇ ਫੌਜ ’ਚ ਨੌਕਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਬੀਤੀ ਸ਼ਾਮ ਨੂੰ ਘਰੋਂ ਜੈਮ ਲੈਣ ਗਿਆ ਸੀ ਪਰ ਕਾਫੀ ਦੇਰ ਬਾਅਦ ਉਸਦੇ ਦੋ ਦੋਸਤ ਉਸ ਨੂੰ ਗੰਭੀਰ ਹਾਲਤ ’ਚ ਘਰ ਛੱਡ ਕੇ ਚਲੇ ਗਏ। ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਸ੍ਰੀ ਮੁਕਤਸਰ ਸਹਿਬ ਦੇ ਸਿਵਲ ਹਸਪਤਾਲ ਲਿਆਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਕਿਸਾਨ ਮੀਟਿੰਗ ਤੋਂ ਪਹਿਲਾਂ ਮਨਪ੍ਰੀਤ ਬਾਦਲ ਦਾ ਵੱਡਾ ਬਿਆਨ, 6 ਮਹੀਨੇ ਲਈ ਕੇਂਦਰ ਰੱਦ ਕਰੇ ਖੇਤੀ ਕਾਨੂੰਨ

ਮਿ੍ਰਤਕ ਦੀ ਮਾਤਾ ਮਨਜੀਤ ਕੌਰ ਪਤਨੀ ਜਗਜੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਦੇ ਪੁੱਤਰ ਨੂੰ ਘਰ ਛੱਡਣ ਆਏ ਨੌਜਵਾਨਾਂ ਨੇ ਹੀ ਕੋਈ ਜ਼ਹਿਰੀਲੀ ਚੀਜ਼ ਖੁਆ ਦਿੱਤੀ ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਅਤੇ ਮਿ੍ਰਤਕ ਦੀ ਮਾਤਾ ਦੇ ਬਿਆਨਾਂ ’ਤੇ ਐੱਫ.ਆਈ.ਆਰ. ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦੌਰਾਨ ਸਿੰਘੂ ਬਾਰਡਰ ਤੋਂ ਪਰਤੇ ਪੰਚ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News