ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ’ਚ ਭਰਤੀ ਲਈ ਆਨ ਲਾਈਨ ਰਜਿਸਟਰੇਸ਼ਨ ਜਾਰੀ

Monday, Jul 12, 2021 - 06:33 PM (IST)

ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ’ਚ ਭਰਤੀ ਲਈ ਆਨ ਲਾਈਨ ਰਜਿਸਟਰੇਸ਼ਨ ਜਾਰੀ

ਪਟਿਆਲਾ (ਬਲਜਿੰਦਰ) : ਫ਼ੌਜ ਦੇ ਭਰਤੀ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਭਾਰਤੀ ਫ਼ੌਜ ’ਚ ਵੱਖ-ਵੱਖ ਅਹੁਦਿਆਂ ਲਈ ਸ਼ੁਰੂ ਕੀਤੀ ਗਈ ਭਰਤੀ ਰੈਲੀ ਲਈ ਹੁਣ ਤੱਕ 26 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਵੱਲੋਂ ਆਪਣੀ ਆਨ ਲਾਈਨ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ। 20 ਜੁਲਾਈ ਤੱਕ ਚੱਲਣ ਵਾਲੀ ਰਜਿਸਟਰਸ਼ਨ ’ਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗਡ਼੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਇਸ ਭਰਤੀ ’ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨ ਆਪਣੀ ਆਨ ਲਾਇਨ ਰਜਿਸਟਰੇਸ਼ਨ ਵੈਬਸਾਇਟ www.joinindianarmy.nic.in ’ਤੇ 20 ਜੁਲਾਈ 2021 ਤੱਕ ਕਰਵਾਉਣ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲ੍ਹਵਾਉਣ ਦੇ ਹੁਕਮ

ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਪਟਿਆਲਾ-ਸੰਗਰੂਰ ਰੋਡ ’ਤੇ ਸਥਿਤ ਫ਼ਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ 6 ਅਗਸਤ ਤੋਂ 20 ਅਗਸਤ ਤੱਕ ਹੋਣ ਵਾਲੀ ਇਸ ਭਰਤੀ ਰੈਲੀ ਵਿਚ ਸਿਪਾਹੀ ਜਨਰਲ ਡਿਊਟੀ, ਸਿਪਾਹੀ ਤਕਨੀਕੀ, ਸਿਪਾਹੀ ਕਲਰਕ, ਸਟੋਰ ਕੀਪਰ ਟੈਕਨੀਕਲ (ਐਸ.ਕੇ.ਟੀ.) ਅਤੇ ਸਿਪਾਹੀ ਤਕਨੀਕੀ ਦੀ ਭਰਤੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ’ਤੇ ਰਾਜਾ ਵੜਿੰਗ ਨੇ ਕੱਢੀ ਭੜਾਸ, ਕਿਹਾ ਅਕਾਲੀਆਂ ਨਾਲ ਮਨਪ੍ਰੀਤ ਦੀ ਸੈਟਿੰਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News