ਬਠਿੰਡਾ ''ਚ ਸ਼ਰੇਆਮ ਸੜਕ ਵਿਚਾਲੇ ਗੰਡਾਸਿਆਂ ਨਾਲ ਵੱਢਿਆ ਮੁੰਡਾ, ਵੀਡੀਓ ਵੀ ਆਈ ਸਾਹਮਣੇ

Monday, Jul 08, 2024 - 12:13 PM (IST)

ਬਠਿੰਡਾ ''ਚ ਸ਼ਰੇਆਮ ਸੜਕ ਵਿਚਾਲੇ ਗੰਡਾਸਿਆਂ ਨਾਲ ਵੱਢਿਆ ਮੁੰਡਾ, ਵੀਡੀਓ ਵੀ ਆਈ ਸਾਹਮਣੇ

ਬਠਿੰਡਾ : ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਦੋਂ ਟਰੱਕ ਯੂਨੀਅਨ ਵਿਚ ਬੈਠੇ ਜਸਪਾਲ ਸਿੰਘ ਅਠਿਆਨੀ ਨਾਂ ਦੇ ਨੌਜਵਾਨ ਨੂੰ ਕਰੀਬ ਇਕ ਦਰਜਨ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਹਮਲਾਵਰ ਟਰੱਕ ਯੂਨੀਅਨ 'ਚੋਂ ਤੇਜ਼ੀ ਨਾਲ ਫਰਾਰ ਹੋ ਗਏ ਅਤੇ ਜ਼ਖਮੀ ਨੌਜਵਾਨ ਨੂੰ ਪਹਿਲਾਂ ਮੌੜ ਮੰਡੀ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਠਿੰਡਾ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਇਸ ਵਾਰਦਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿਚ ਦੋ ਹਮਲਾਵਰ ਭਰੇ ਬਾਜ਼ਾਰ ਵਿਚ ਜਸਪਾਲ ਦੀ ਗੰਡਾਸਿਆਂ ਨਾਲ ਹਮਲਾ ਵੱਢ-ਟੁੱਕ ਕਰ ਰਹੇ ਹਨ। ਉਕਤ ਹਮਲਾਵਰ ਉਸ ਦੀ ਲੱਤਾਂ 'ਤੇ ਲਗਾਤਾਰ ਵਾਰ ਕਰਦੇ ਦੇਖੇ ਜਾ ਸਕਦੇ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡੀ ਵਾਰਦਾਤ, ਬਰਛੇ ਮਾਰ ਮਾਰ ਕੇ ਵਿਅਕਤੀ ਦਾ ਕਤਲ

ਇਸ ਦੌਰਾਨ ਜ਼ਖਮੀ ਨੌਜਵਾਨ ਜਸਪਾਲ ਸਿੰਘ ਅਠਿਆਨੀ ਦੇ ਭਰਾ ਸੁਖਪਾਲ ਸਿੰਘ ਨਹੀਂ ਦੱਸਿਆ ਕਿ ਕੁਝ ਸਾਲ ਪਹਿਲਾਂ ਇਕ ਕਤਲ ਹੋਇਆ ਸੀ। ਇਸ ਕਤਲ ਦੇ ਦੋਸ਼ੀ ਜੇਲ੍ਹ ਵਿਚ ਹਨ ਪਰ ਫਿਰ ਵੀ ਹਮਲਾਵਰਾਂ ਵੱਲੋਂ ਉਸ ਦੇ ਭਰਾ ਨੂੰ ਉਸ ਕਤਲ ਕੇਸ ਦੀ ਰੰਜਿਸ਼ ਤਹਿਤ ਅੱਜ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ। ਹਮਲਾਵਰਾਂ ਵੱਲੋਂ ਜਸਪਾਲ ਸਿੰਘ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ ਗਈਆਂ ਹਨ ਜਦੋਂ ਕਿ ਉਸਦੀ ਇਕ ਬਾਂਹ ਪਹਿਲਾਂ ਹੀ ਕੰਮ ਨਹੀਂ ਕਰਦੀ ਸੀ। ਉਨ੍ਹਾਂ ਕਿਹਾ ਕਿ ਇਹ ਘਟਨਾ ਦੇ ਵਾਪਰ ਜਾਣ ਦੇ ਬਾਵਜੂਦ ਮੌਕੇ 'ਤੇ ਪੁਲਸ ਪ੍ਰਸ਼ਾਸਨ ਨਹੀਂ ਪਹੁੰਚਿਆ। ਉਹ ਆਪਣੀ ਪ੍ਰਾਈਵੇਟ ਗੱਡੀ ਰਾਹੀਂ ਹੀ ਜਸਪਾਲ ਨੂੰ ਇਲਾਜ ਲਈ ਬਠਿੰਡਾ ਲੈ ਕੇ ਆਏ ਹਨ। ਜਸਪਾਲ ਸਿੰਘ ਦੀ ਮਾਤਾ ਦਾ ਕਹਿਣਾ ਹੈ ਕਿ ਦੋਸ਼ੀਆਂ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੁਲਸ ਪ੍ਰਸ਼ਾਸਨ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰੇ ਕਿਉਂਕਿ ਉਨ੍ਹਾਂ ਨੂੰ ਆਪਣੀ ਜਾਨ ਅਤੇ ਮਾਲ ਦਾ ਪਹਿਲਾਂ ਹੀ ਖਤਰਾ ਹੈ।

ਇਹ ਵੀ ਪੜ੍ਹੋ :  ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ ਨੂੰ ਵੱਢੇ ਜਾਣ ਦੇ ਮਾਮਲੇ 'ਚ ਨਵਾਂ ਮੋੜ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News