ਤਰਨਤਾਰਨ ’ਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ, ਸ਼ਰੇਆਮ ਚੱਲੀਆਂ ਗੋਲ਼ੀਆਂ

Wednesday, Aug 02, 2023 - 06:23 PM (IST)

ਤਰਨਤਾਰਨ ’ਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ, ਸ਼ਰੇਆਮ ਚੱਲੀਆਂ ਗੋਲ਼ੀਆਂ

ਤਰਨਤਾਰਨ (ਰਮਨ) : ਸਥਾਨਕ ਸ਼ਹਿਰ ਦੀ ਮਾਰਕੀਟ ਵਿਚ ਦੋ ਧਿਰਾਂ ਦਰਮਿਆਨ ਮਾਮੂਲੀ ਗੱਲ ਨੂੰ ਲੈ ਕੇ ਜ਼ਬਰਦਸਤ ਲੜਾਈ ਹੋ ਗਈ, ਇਸ ਦੌਰਾਨ ਇਕ ਧਿਰ ਵੱਲੋਂ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਗੋਲ਼ੀਬਾਰੀ ਵਿਚ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਸਬ ਇੰਸਪੈਕਟਰ ਬਲਜੀਤ ਕੌਰ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। 

ਇਹ ਵੀ ਪੜ੍ਹੋ : ਇਮਾਰਤਾਂ ਦੇ ਨਕਸ਼ੇ ਪਾਸ ਕਰਨ ਨੂੰ ਲੈ ਕੇ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

ਜਾਣਕਾਰੀ ਅਨੁਸਾਰ ਮਹਿੰਦਰਾ ਐਵੇਨਿਊ ਦੇ ਬਾਹਰ ਮੌਜੂਦ ਮਾਰਕੀਟ ਵਿਚ ਦੇਰ ਸ਼ਾਮ ਕਰੀਬ ਸੱਤ ਵਜੇ ਕੁਝ ਨੌਜਵਾਨਾਂ ਵਿਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਤਕਰਾਰ ਦੌਰਾਨ ਇਕ ਨੌਜਵਾਨ ਵੱਲੋਂ ਹੋਰ ਨੌਜਵਾਨਾਂ ਨੂੰ ਮੌਕੇ ’ਤੇ ਬੁਲਾ ਲਿਆ ਗਿਆ। ਵੇਖਦੇ ਹੀ ਵੇਖਦੇ ਇਕ ਧਿਰ ਵਿਚ ਇਕੱਤਰ ਹੋਏ ਵੱਡੀ ਗਿਣਤੀ ਨੌਜਵਾਨਾਂ ਵੱਲੋਂ ਪਿਸਤੌਲ ਨਾਲ ਦੂਸਰੀ ਧਿਰ ਉੱਪਰ ਸ਼ਰੇਆਮ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਦਕਿ ਕੁਝ ਨੌਜਵਾਨਾਂ ਵਲੋਂ ਦਾਤਰ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਫਰੀਦਕੋਟ ’ਚ ਵੱਡੀ ਵਾਰਦਾਤ, ਘਰ ’ਚ ਦਾਖਲ ਹੋ ਕੇ ਵੱਢ ਸੁੱਟਿਆ ਨੌਜਵਾਨ

ਇਸ ਮੌਕੇ ਤਕਰਾਰ ਦੌਰਾਨ ਸਨਸਨੀ ਫੈਲ ਗਈ। ਹਮਲੇ ਦੌਰਾਨ ਇਕ ਧਿਰ, ਜਿਸ ਵਿਚ ਜਗਰੂਪ ਸਿੰਘ ਪੁੱਤਰ ਗੁਰਮੁਖ ਸਿੰਘ ਨਿਵਾਸੀ ਪਿੰਡ ਖੱਬੇ ਰਾਜਪੂਤਾਂ ਅਤੇ ਅਰਸ਼ਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਸ਼ੇਰੋਂ ਦੀਆਂ ਲੱਤਾਂ ਵਿਚ ਗੋਲੀਆਂ ਲੱਗ ਗਈਆਂ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਜਦਕਿ ਹਰਨੂਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਖੱਬੇ ਰਾਜਪੂਤਾਂ ਦੇ ਸਿਰ ਵਿਚ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਜਾਣ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਅੰਮ੍ਰਿਤਸਰ ਵਿਖੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ।

ਇਹ ਵੀ ਪੜ੍ਹੋ : ਗੁਰੂਹਰਸਹਾਏ ’ਚ ਚਿੱਟੇ ਨਾਲ ਦੋ ਨੌਜਵਾਨਾਂ ਦੀ ਮੌਤ, ਗੁਰੂ ਘਰ ’ਚ ਅਨਾਊਂਟਮੈਂਟ ਕਰ ਇਕੱਠਾ ਕੀਤਾ ਪਿੰਡ

ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਸਿਟੀ ਜਸਪਾਲ ਸਿੰਘ ਢਿੱਲੋਂ, ਥਾਣਾ ਮੁਖੀ ਬਲਜੀਤ ਕੌਰ, ਸਬ ਇੰਸਪੈਕਟਰ ਵਿਪਨ ਕੁਮਾਰ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ। ਜਾਣਕਾਰੀ ਦਿੰਦੇ ਡੀ. ਐੱਸ. ਪੀ. ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਹਮਲੇ ਦੌਰਾਨ ਸ਼ੁਰੂਆਤੀ ਜਾਂਚ ਵਿਚ ਇਸ ਲੜਾਈ ਦਾ ਮੁੱਖ ਕਾਰਨ ਕਿਸੇ ਲੜਕੀ ਨਾਲ ਜੁੜਿਆ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ : ਦੁਬਈ ’ਚ ਲਾਪਤਾ ਹੋਏ ਨੌਜਵਾਨ ਦੀ ਮੌਤ ਦੀ ਖ਼ਬਰ ਆਈ ਸਾਹਮਣੇ, ਦੁੱਖ ਨਾ ਸਹਾਰਦਿਆਂ ਮਾਂ ਨੇ ਵੀ ਤੋੜਿਆ ਦਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Gurminder Singh

Content Editor

Related News