ਸਮਰਾਲਾ ''ਚ ਗੁੰਡਾਗਰਦੀ ਦਾ ਨੰਗਾ ਨਾਚ, ਭਰੇ ਬਾਜ਼ਾਰ ਚੱਲੇ ਹਥਿਆਰ

Saturday, Apr 13, 2024 - 12:49 PM (IST)

ਸਮਰਾਲਾ ''ਚ ਗੁੰਡਾਗਰਦੀ ਦਾ ਨੰਗਾ ਨਾਚ, ਭਰੇ ਬਾਜ਼ਾਰ ਚੱਲੇ ਹਥਿਆਰ

ਸਮਰਾਲਾ (ਵਿਪਨ ਬੀਜਾ) : ਸਮਰਾਲਾ ਵਿਖੇ ਅੱਜ ਮੇਨ ਬਾਜ਼ਾਰ ਵਿਚ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਦੋਂ ਦੋ ਨੌਜਵਾਨ ਆਪਸ ਵਿਚ ਭਿੜ ਗਏ। ਬਾਜ਼ਾਰ ਵਿਚ ਆਮ ਲੋਕਾਂ ਦੇ ਸਾਹਮਣੇ ਹੋਈ ਇਸ ਗੁੰਡਾਗਰਦੀ ਦੀ ਸੀ. ਸੀ. ਟੀ. ਵੀ. ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਸ ਵੀ ਤੁਰੰਤ ਹਰਕਤ ਵਿਚ ਆ ਗਈ। ਇਨ੍ਹਾਂ ਨੌਜਵਾਨਾਂ 'ਤੇ ਕਾਰਵਾਈ ਲਈ ਮੌਕੇ 'ਤੇ ਪਹੁੰਚੀ ਪੁਲਸ ਨੇ ਨੌਜਵਾਨਾਂ ਦੀ ਪਛਾਣ ਕਰਦੇ ਹੋਏ ਉਨ੍ਹਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।

ਇਸ ਮਾਮਲੇ 'ਤੇ ਗੱਲ ਕਰਦਿਆਂ ਥਾਣਾ ਸਮਰਾਲਾ ਦੇ ਐੱਸ. ਐੱਚ. ਓ ਰਾਓ ਬਰਿੰਦਰ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਨੌਜਵਾਨ ਨਸ਼ੇੜੀ ਕਿਸਮ ਦੇ ਹਨ ਅਤੇ ਨਸ਼ੇ ਦੀ ਹਾਲਤ ਵਿਚ ਹੀ ਇਹ ਆਪਸ ਵਿਚ ਭਿੜ ਗਏ। ਇਸ ਲੜਾਈ ਵਿਚ ਦੋਵਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਪੁਲਸ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕਰੇਗੀ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਹੀ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਸਾਡੇ ਕੋਲ ਇਕ ਲੜਾਈ ਦਾ ਮਾਮਲਾ ਆਇਆ ਹੈ ਜਿਸ ਵਿਚ ਥਾਣਾ ਸਮਰਾਲਾ ਨੂੰ ਇਹ ਇਤਲਾਹ ਦਿੱਤੀ ਗਈ ਹੈ।


author

Gurminder Singh

Content Editor

Related News