ਕਤਲ ਕਰਨ ਦੀ ਨੀਅਤ ਨਾਲ ਚਲਾਈਆਂ ਗੋਲੀਆਂ, 1 ਜ਼ਖਮੀ, 3 ਨਾਮਜ਼ਦ

Friday, Nov 08, 2019 - 05:25 PM (IST)

ਕਤਲ ਕਰਨ ਦੀ ਨੀਅਤ ਨਾਲ ਚਲਾਈਆਂ ਗੋਲੀਆਂ, 1 ਜ਼ਖਮੀ, 3 ਨਾਮਜ਼ਦ

ਫ਼ਿਰੋਜ਼ਪੁਰ (ਕੁਮਾਰ) - ਸਥਾਨਕ ਕੈਂਟ ਸਥਿਤ ਅਮਰ ਟਾਕੀ ਨੇੜੇ ਕਤਲ ਕਰਨ ਦੇ ਇਰਾਦੇ ਨਾਲ ਚਲਾਈ ਗੋਲੀ ਦੌਰਾਨ ਜ਼ਖਮੀ ਹੋਏ ਨੌਜਵਾਨ ਦੇ ਬਿਆਨਾਂ 'ਤੇ ਥਾਣਾ ਕੈਂਟ ਫਿਰੋਜ਼ਪੁਰ ਦੀ ਪੁਲਸ ਨੇ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇੰਸਪੈਕਟਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮੁੱਦਈ ਤਰਸੇਮ ਲਾਲ ਪੁੱਤਰ ਅਭਿਸ਼ੇਕ ਨੇ ਦੋਸ਼ ਲਾਇਆ ਕਿ ਉਹ ਆਪਣੇ ਦੋਸਤ ਅਕਾਸ਼ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ। ਜਦੋਂ ਉਹ ਅਮਰ ਟਾਕੀ ਕੋਲ ਪੁੱਜੇ ਤਾਂ ਸਲੀਮ, ਰਮਨ ਅਤੇ ਬਿੱਲਾ ਨਾਮੀ ਵਿਅਕਤੀ, ਜੋ ਸਕਾਰਪੀਓ ਗੱਡੀ 'ਚ ਸਵਾਰ ਸਨ, ਨੇ ਮੁੱਦਈ 'ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।

ਜ਼ਖਮੀ ਨੇ ਪੁਲਸ ਨੂੰ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਨੇ ਉਸ 'ਤੇ ਇਹ ਹਮਲਾ ਪੁਰਾਣੀ ਗੱਲ ਦੀ ਰੰਜਿਸ਼ ਨੂੰ ਲੈ ਕੇ ਕੀਤਾ ਹੈ। ਪੁਲਸ ਅਧਿਕਾਰੀ ਨੇ ਉਕਤ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।


author

rajwinder kaur

Content Editor

Related News