ਬਟਾਲਾ ’ਚ ਫਿਰ ਵੱਡੀ ਵਾਰਦਾਤ, ਦਿਨ-ਦਿਹਾੜੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

Monday, Aug 09, 2021 - 06:36 PM (IST)

ਬਟਾਲਾ ’ਚ ਫਿਰ ਵੱਡੀ ਵਾਰਦਾਤ, ਦਿਨ-ਦਿਹਾੜੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਬਟਾਲਾ (ਗੁਰਪ੍ਰੀਤ) : ਪੁਲਸ ਚੌਕੀ ਹਰਚੋਵਾਲ ਅਧੀਨ ਪੈਂਦੇ ਪਿੰਡ ਭਾਮ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਪਿੰਦਰ ਸਿੰਘ ਵਾਸੀ ਭਾਮ ਜੋ ਕਿ ਚੱਢਾ ਸ਼ੂਗਰ ਮਿੱਲ ਕੀੜੀ ਅਫਗਾਨਾ ਵਿਖੇ ਨੌਕਰੀ ਕਰਦਾ ਸੀ। ਉਸ ਦੀ ਹਰਚੋਵਾਲ ਤੋਂ ਬਟਾਲਾ ਰੋਡ ’ਤੇ ਇਕ ਟਿਊਬਵੈੱਲ ’ਤੇ ਗੋਲੀਆਂ ਨਾਲ ਵਿੰਨ੍ਹੀ ਲਾਸ਼ ਮਿਲੀ ਹੈ। ਵਾਰਦਾਤ ਦੀ ਸੂਚਨਾ   ਮਿਲਦੇ ਹੀ ਮੌਕੇ ’ਤੇ ਮ੍ਰਿਤਕ ਦਾ ਪਰਿਵਾਰ ਵੀ ਪਹੁੰਚ ਗਿਆ ਅਤੇ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਐੱਸ. ਐੱਚ. ਓ. ਬਲਜੀਤ ਕੌਰ ਡੀ. ਐੱਸ. ਪੀ ਹਰਵਿੰਦਰ ਸਿੰਘ ਗਿੱਲ ਨੇ ਵੀ ਵਾਰਦਾਤ ਦੀ ਮੌਕੇ ’ਤੇ ਜਾ ਕੇ ਜਾਂਚ ਸ਼ੁਰੂ ਕਰ ਦਿਤੀ। ਉਥੇ ਹੀ ਪੁਲਸ ਅਧਕਾਰੀਆਂ ਦਾ ਕਹਿਣਾ ਹੈ ਕਿ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਬਾਲਿਆਂਵਾਲੀ ’ਚ ਦਿਲ ਕੰਬਾਉਣ ਵਾਲੀ ਘਟਨਾ, ਕਲਯੁਗੀ ਮਾਂ ਨੇ ਬੱਚਿਆਂ ਨੂੰ ਦਿੱਤਾ ਜ਼ਹਿਰ, ਖ਼ੁਦ ਵੀ ਨਿਗਲਿਆ

ਇਸ ਮੌਕੇ ਡੀ. ਐੱਸ. ਪੀ. ਹਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਹਾਲ ਦੀ ਘੜੀ ਗੁਰਪਿੰਦਰ ਸਿੰਘ ਪੁੱਤਰ ਸੁਖਜਿੰਦਰ ਸਿੰਘ ਦੇ ਕਤਲ  ਦੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਕਿ ਇਹ ਕਤਲ ਕਿਹੜੇ ਕਾਰਨਾਂ ਕਰਕੇ ਹੋਇਆ ਹੈ ਅਤੇ ਇਸ ਕਤਲ ਵਿਚ ਕੌਣ-ਕੌਣ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਗੁਰਪਿੰਦਰ ਸਿੰਘ ਨੂੰ ਅੱਜ ਦੁਪਹਿਰ ਸਮੇਂ ਦੋ ਨੌਜਵਾਨ ਘਰੋਂ ਮੋਟਰਸਾਈਕਲ ’ਤੇ ਬਿਠਾ ਕੇ ਲੈ ਕੇ ਆਏ ਸਨ। ਕੁਝ ਸਮੇਂ ਬਾਅਦ ਜਦੋਂ ਉਨ੍ਹਾਂ ਨੇ ਗੁਰਵਿੰਦਰ ਨੂੰ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਆ ਰਿਹਾ ਸੀ।

ਇਹ ਵੀ ਪੜ੍ਹੋ : ਸਕੂਲੀ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਦਿੱਤੇ ਸਖ਼ਤ ਦਿਸ਼ਾ-ਨਿਰਦੇਸ਼

ਇਸ ਉਪਰੰਤ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਪਿੰਦਰ ਨੇ ਉਨ੍ਹਾਂ ਨੂੰ ਦੱਸਿਆ ਕਿ ਪਿੰਡ ਹਰਚੋਵਾਲ ਦੇ ਕੁਝ ਮੁੰਡਿਆਂ ਨਾਲ ਉਸ ਦਾ ਝਗੜਾ ਚੱਲ ਰਿਹਾ ਹੈ ਜਿਸ ਦਾ ਰਾਜ਼ੀਨਾਮਾ ਹੋ ਗਿਆ ਹੈ ਅਤੇ ਹੁਣ ਕੋਈ ਖ਼ਤਰੇ ਦੀ ਗੱਲ ਨਹੀਂ ਹੈ ਪਰ ਅੱਜ ਉਸ ਦਾ ਕਤਲ ਹੋ ਗਿਆ ਹੈ। ਜਵਾਨ ਪੁੱਤਰ ਦੀ ਮੌਤ ਕਾਰਨ ਉਸ ਦਾ ਪੂਰਾ ਪਰਿਵਾਰ ਹੀ ਉੱਜੜ ਗਿਆ ਹੈ। ਪੀੜਤ ਪਰਿਵਾਰ ਨੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ : ਬੰਬੀਹਾ ਗੈਂਗ ਵਲੋਂ ਕਤਲ ਕੀਤੇ ਵਿੱਕੀ ਮਿੱਡੂਖੇੜਾ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

ਨੋਟ - ਪੰਜਾਬ ਵਿਚ ਲਗਾਤਾਰ ਵੱਧ ਰਹੀਆਂ ਵਾਰਦਾਤਾਂ ਲਈ ਤੁਸੀਂ ਕਿਸ ਨੂੰ ਜ਼ਿੰਮੇਵਾਰ ਮੰਨਦੇ ਹੋ?


author

Gurminder Singh

Content Editor

Related News