ਨੌਜਵਾਨਾਂ ਲਈ ਵੱਡੀ ਖ਼ੁਸ਼ਖਬਰੀ, ਮੁਫਤ ਟ੍ਰੇਨਿੰਗ ਲਈ ਪੰਜਾਬ ਸਰਕਾਰ ਲਗਵਾ ਰਹੀ ਕੈਂਪ

Wednesday, Oct 29, 2025 - 05:17 PM (IST)

ਨੌਜਵਾਨਾਂ ਲਈ ਵੱਡੀ ਖ਼ੁਸ਼ਖਬਰੀ, ਮੁਫਤ ਟ੍ਰੇਨਿੰਗ ਲਈ ਪੰਜਾਬ ਸਰਕਾਰ ਲਗਵਾ ਰਹੀ ਕੈਂਪ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਨਵੰਬਰ 2025 ਦੇ ਪਹਿਲੇ ਹਫ਼ਤੇ ਤੋਂ ਸਕਿਓਰਿਟੀ ਗਾਰਡ ਦਾ ਕੋਰਸ ਸ਼ੁਰੂ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਸਾਰੇ ਨੌਜਵਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਯੁਵਕ ਸਕਿਓਰਿਟੀ ਗਾਰਡ ਦਾ ਕੋਰਸ ਕਰਨਾ ਚਾਹੁੰਦੇ ਹਨ, ਉਹ 30 ਅਕਤੂਬਰ 2025 ਨੂੰ ਸਵੇਰੇ 08:00 ਵਜੇ ਤੋਂ ਬਾਅਦ ਦੁਪਹਿਰ 04:30 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।

ਸਕਿਓਰਿਟੀ ਗਾਰਡ ਦਾ ਕੋਰਸ ਮੁਫ਼ਤ ਕਰਵਾਇਆ ਜਾਵੇਗਾ ਅਤੇ ਇਸ ਕੋਰਸ ਦੀ ਕੋਈ ਵੀ ਫ਼ੀਸ ਨਹੀਂ ਹੋਵੇਗੀ। ਕੋਰਸ ਪੂਰਾ ਹੋਣ ’ਤੇ ਮਾਨਤਾ ਪ੍ਰਾਪਤ ਏਜੰਸੀ ਵੱਲੋਂ ਸਰਟੀਫਿਕੇਟ ਦਿੱਤਾ ਜਾਵੇਗਾ । ਕੋਰਸ ਲਈ ਸ਼ਰਤਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਉਮਰ 21 ਤੋਂ 29 ਸਾਲ ਹੋਵੇ, ਉਹ 10ਵੀਂ ਪਾਸ ਜਾਂ 12ਵੀਂ ਪਾਸ ਹੋਵੇ। ਕੈਂਪ ਵਿਚ ਆਉਣ ਸਮੇਂ 10ਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜੋ 12ਵੀਂ ਪਾਸ ਹਨ ਉਹ 12ਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ, ਇਕ ਕਾਪੀ ਇਕ ਪੈੱਨ, ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਕੋਰਸ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।


author

Gurminder Singh

Content Editor

Related News