ਬੁਢਲਾਡਾ ਦੇ ਨੌਜਵਾਨ ਅਤੇ ਮਸ਼ਹੂਰ ਪੰਜਾਬੀ ਗਾਇਕ ਦਾ ਕੈਨੇਡਾ ''ਚ ਗੋਲ਼ੀਆਂ ਮਾਰ ਕੇ ਕਤਲ
Sunday, Sep 27, 2020 - 05:20 PM (IST)
ਬੁਢਲਾਡਾ (ਬਾਸਲ) : ਸ਼ਥਾਨਕ ਸ਼ਹਿਰ ਦੇ ਨੌਜਵਾਨ ਅਤੇ ਮਸ਼ਹੂਰ ਪੰਜਾਬੀ ਗਾਇਕ ਪ੍ਰੀਤ ਬਲਾਡੇਵਾਲੇ ਦਾ ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਕਮਲਪ੍ਰੀਤ ਸਿੰਘ (ਉਰਫ ਪ੍ਰੀਤ ਬਲਾਡੇਵਾਲਾ) ਪੁੱਤਰ ਗੋਬਿੰਦ ਸਿੰਘ ਵਾਸੀ ਵਾਰਡ ਨੰਬਰ 4 ਪੁਰਾਣਾ ਜੋ ਲੰਬੇ ਸਮੇਂ ਤੋਂ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਰਹਿ ਰਿਹਾ ਸੀ ਕਿ ਕੱਲ ਸਵੇਰੇ 7 ਵਜੇ ਕੁਝ ਅਣਪਛਾਤੇ ਵਿਅਕਤੀਆਂ ਵਲੋ ਆਪਣੇ ਟਰੱਕਾਂ ਦੀ ਦੇਖਭਾਲ ਕਰ ਰਹੇ ਉਪਰੋਕਤ ਨੌਜਵਾਨ 'ਤੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪਰਿਵਾਰ ਨੂੰ ਇਹ ਸੂਚਨਾ ਟੋਰਾਂਟੋ ਦੀ ਪੁਲਸ ਅਤੇ ਮ੍ਰਿਤਕ ਦੇ ਮਾਮਾ ਨੇ ਦਿੱਤੀ। ਕਤਲ ਦੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਗਠਜੋੜ ਤੋੜਨ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਐਲਾਨ
ਮ੍ਰਿਤਕ ਨੌਜਵਾਨ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਲਿਖਿਆ ਹੋਇਆ ਗੀਤ ਦਿਲ ਦੀਆਂ ਗੱਲਾਂ ਵੀ ਗਾ ਚੁੱਕਾ ਹੈ। ਇਸ ਤੋਂ ਇਲਾਵਾ ਕਮਲਪ੍ਰੀਤ ਨੇ ਆਪਣੇ ਵਲੋਂ ਲਿਖਿਆ ਗੀਤ 'ਮਾਫੀਆ ਮੁੰਡੀਰ' ਵੀ ਗਾਇਆ ਸੀ। ਕਮਲਪ੍ਰੀਤ ਦੇ ਇਨ੍ਹਾਂ ਦੋਵਾਂ ਗੀਤਾਂ ਨੂੰ ਕਾਫੀ ਪਸੰਦ ਕੀਤਾ ਗਿਆ।
ਇਹ ਵੀ ਪੜ੍ਹੋ : ਅਕਾਲੀ ਦਲ ਵਲੋਂ ਗਠਜੋੜ ਤੋੜੇ ਜਾਣ ਤੋਂ ਬਾਅਦ ਭਾਜਪਾ ਦਾ ਪਹਿਲਾ ਪ੍ਰਤੀਕਰਮ ਆਇਆ ਸਾਹਮਣੇ
ਜਿਵੇਂ ਹੀ ਸ਼ਹਿਰ ਵਿਚ ਕਮਲਪ੍ਰੀਤ ਦੀ ਮੌਤ ਦੀ ਖ਼ਬਰ ਪਹੁੰਚੀ ਤਾਂ ਸ਼ਹਿਰ ਵਿਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਚਾਚੇ ਦੇ ਲੜਕੇ ਦਲਜੀਤ ਦਰਸ਼ੀ ਨੇ ਦੱਸਿਆ ਕਿ ਪੁਲਸ ਵਲੋਂ ਜਾਂਚ ਉਪਰੰਤ ਲਾਸ਼ ਪਰਿਵਾਰ ਨੂੰ ਸੋਂਪਣ ਲਈ ਕਿਹਾ ਹੈ, ਜਿਸ 'ਤੇ ਕੁਝ ਦਿਨ ਲੱਗ ਸਕਦੇ ਹਨ।
ਇਹ ਵੀ ਪੜ੍ਹੋ : ਖੇਤੀ ਬਿੱਲ ਪਾਸ ਕਰਨ ਤੋਂ ਬਾਅਦ ਪੰਜਾਬ ਵਿਚ ਭਾਜਪਾ ਨੂੰ ਲੱਗਾ ਪਹਿਲਾ ਵੱਡਾ ਝਟਕਾ
ਇਸ ਦੁਖਦਾਈ ਘਟਨਾ 'ਤੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਡਾ. ਮਨੋਜ ਮੰਜੂ ਬਾਂਸਲ ਆਦਿ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ : ਗਠਜੋੜ 'ਚ ਸਿਖ਼ਰਾਂ 'ਤੇ ਪਹੁੰਚੀ ਤਲਖੀ, ਸੁਖਬੀਰ ਬਾਦਲ ਨੂੰ ਭਾਜਪਾ ਦਾ ਠੋਕਵਾਂ ਜਵਾਬ