ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ, ਤਿੰਨ ਖ਼ਿਲਾਫ ਮਾਮਲਾ ਦਰਜ
Sunday, Dec 03, 2023 - 05:57 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਮੱਲਾਂਵਾਲਾ ਦੇ ਅਧੀਨ ਆਉਂਦੇ ਗੁਰਦਿੱਤੀ ਵਾਲਾ ਹੈੱਡ ਨਹਿਰ ਗੰਗ ਕਨਾਲ ਵਿਖੇ ਇਕ ਨੌਜਵਾਨ ਨੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮਾਮਲੇ ਵਿਚ ਥਾਣਾ ਮੱਲਾਂਵਾਲਾ ਪੁਲਸ ਨੇ ਤਿੰਨ ਲੋਕਾਂ ਖ਼ਿਲਾਫ 306, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਿਰਮਲ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਵਾਰਡ ਨੰਬਰ 6 ਮੱਲਾਂਵਾਲਾ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਪ੍ਰੀਤ ਸਿੰਘ ਉਮਰ 19 ਸਾਲ ਸੀ, ਜਿਸ ਨੇ ਮਿਤੀ 16 ਜੁਲਾਈ 2023 ਨੂੰ ਮੱਲਾਂਵਾਲਾ ਦੇ ਨੇੜੇ ਗੁਰਦਿੱਤੀ ਵਾਲਾ ਹੈੱਡ ਗੰਗ ਕਨਾਲ ’ਤੇ ਜਾ ਕੇ ਆਪਣੇ ਮੋਬਾਇਲ ਫੋਨ ’ਤੇ ਲਾਈਵ ਹੋ ਕੇ ਵੀਡੀਓ ਵਾਇਰਲ ਕੀਤੀ।
ਇਸ ਵਿਚ ਉਸ ਨੇ ਲਾਈਵ ਹੋ ਕੇ ਦੱਸਿਆ ਕਿ ਉਸ ਦਾ ਪਲਕ ਨਾਂ ਦੀ ਲੜਕੀ ਨਾਲ ਸਬੰਧ ਸਨ ਤੇ ਉਹ ਪਲਕ ਨਾਲ ਵਿਆਹ ਕਰਾਉਣਾ ਚਾਹੁੰਦਾ ਹੈ ਪਰ ਦੋਸ਼ੀ ਗੁਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਵੀ ਪਲਕ ਨਾਲ ਗੱਲਬਾਤ ਕਰਦਾ ਹੈ ਤੇ ਜਸਪ੍ਰੀਤ ਸਿੰਘ ਜੱਸ ਪੁੱਤਰ ਸੁਰਜੀਤ ਸਿੰਘ ਵਾਸੀ ਵਾਰਡ ਨੰਬਰ 6 ਮੱਲਾਂਵਾਲਾ ਵੀ ਇਨ੍ਹਾਂ ਨਾਲ ਰਲਿਆ ਹੋਇਆ ਹੈ, ਮੈਂ ਇਨ੍ਹਾਂ ਤੋਂ ਤੰਗ ਆ ਕੇ ਨਹਿਰ ਵਿਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਰਿਹਾ ਹਾਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਨੇ ਆਪਣੇ ਲੜਕੇ ਦੀ ਮੌਤ ਦਾ ਪਤਾ ਲੱਗਣ ’ਤੇ ਉਸ ਨੇ ਉਕਤ ਦੋਸ਼ੀਅਨ ਖਿਲਾਫ ਬਿਆਨ ਦਰਜ ਕਰਵਾਏ ਹਨ, ਜਿਸ ’ਤੇ ਦੋਸ਼ੀਅਨ ਖਿਲਾਫ ਮੁਕੱਦਮਾ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।