ਬਠਿੰਡਾ ਜ਼ਿਲ੍ਹੇ ''ਚ 24 ਸਾਲਾਂ ਨੌਜਵਾਨ ਸਮੇਤ ਕੋਰੋਨਾ ਨਾਲ 3 ਮੌਤਾਂ

10/16/2020 4:25:29 PM

ਬਠਿੰਡਾ (ਵਰਮਾ) : ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਕਾਰਣ ਇਕ 24 ਸਾਲਾ ਨੌਜਵਾਨ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦਕਿ 13 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 37 ਨੈਗੇਟਿਵ ਰਿਪੋਰਟਾਂ ਆਈਆਂ ਹਨ। ਜਾਣਕਾਰੀ ਅਨੁਸਾਰ ਲਹਿਰਾ ਧੂਰਕੋਟ ਵਾਸੀ ਉਕਤ 24 ਸਾਲਾ ਨੌਜਵਾਨ ਜਿਸ ਨੂੰ ਬੁਖਾਰ, ਕਮਜ਼ੋਰੀ ਅਤੇ ਸਾਹ ਲੈਣ ਵਿਚ ਮੁਸ਼ਕਲ ਤੋਂ ਬਾਅਦ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਲਗਭਗ 25 ਦਿਨਾਂ ਦੇ ਇਲਾਜ ਤੋਂ ਬਾਅਦ ਅੱਜ ਉਸਦੀ ਮੌਤ ਹੋ ਗਈ। ਮ੍ਰਿਤਕ ਦਾ ਅੰਤਿਮ ਸੰਸਕਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿਚ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਰਕਰਾਂ ਵਲੋਂ ਕੀਤਾ ਗਿਆ। 

ਇਹ ਵੀ ਪੜ੍ਹੋ :   ਹੁਣ ਲੁਧਿਆਣਾ ਦੇ ਮਥੂਟ ਫਾਇਨਾਂਸ 'ਤੇ ਲੁਟੇਰਿਆਂ ਨੇ ਮਾਰਿਆ ਡਾਕਾ, ਚਲਾਈਆਂ ਗੋਲ਼ੀਆਂ

ਇਸੇ ਤਰ੍ਹਾਂ ਦੂਜੀ ਮੌਤ ਇਕ 79 ਸਾਲਾ ਗਣਪਤੀ ਕਲੋਨੀ ਵਾਸੀ ਵਿਅਕਤੀ ਦੀ ਹੋਈ ਹੈ। ਉਸ ਨੂੰ ਸਾਹ ਲੈਣ ਵਿਚ ਮੁਸ਼ਕਲ ਆਉਣ ਕਾਰਨ 10 ਅਕਤੂਬਰ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਅਤੇ ਪਿਛਲੇ 6 ਦਿਨਾਂ ਤੋਂ ਉਸ ਦਾ ਇਲਾਜ ਚੱਲ ਰਿਹਾ ਸੀ। ਸ਼ੁੱਕਰਵਾਰ ਸਵੇਰੇ ਉਸ ਦੀ ਮੌਤ ਹੋ ਗਈ। ਤੀਜੀ ਮੌਤ 90 ਸਾਲਾ ਗੁਰੂ ਤੇਗ ਬਹਾਦਰ ਨਗਰ ਨਿਵਾਸੀ ਦੀ ਹੋਈ। ਦੋ ਦਿਨ ਪਹਿਲਾਂ ਉਸਨੂੰ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਵੀਰਵਾਰ ਦੇਰ ਰਾਤ ਉਸਦੀ ਮੌਤ ਹੋ ਗਈ। ਸਹਾਰਾ ਜਨ ਸੇਵਾ ਵਰਕਰਾਂ ਨੇ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਟੀਮ ਅਤੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ਕੀਤਾ। 

ਇੱਥੇ ਆਏ ਨਵੇਂ ਮਾਮਲੇ
ਦੂਜੇ ਪਾਸੇ ਜ਼ਿਲ੍ਹੇ ਦੇ ਫਰੀਦਕੋਟ ਮੈਡੀਕਲ ਕਾਲਜ ਵਿਖੇ ਜਾਂਚ ਲਈ ਭੇਜੇ ਗਏ ਨਮੂਨਿਆਂ ਵਿਚ ਪੰਜ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਲਈ ਪਹੁੰਚੇ ਲੋਕਾਂ ਦੀਆਂ ਪਾਜ਼ੇਟਿਵ ਰਿਪੋਰਟਾਂ ਆਈਆਂ, ਇਕ ਗੁਰੂ ਨਾਨਕ ਨਗਰ ਵਿਚ, ਇਕ ਰਾਮਾ ਮੰਡੀ ਵਿਚ ਅਤੇ ਛਾਉਣੀ ਇਲਾਕੇ ਵਿਚ 6 ਲੋਕਾ ਦੀ ਕੋਰੋਨਾ ਦੀ ਪੁਸ਼ਟੀ ਹੋਈ ਹੈ। ਇਸੇ ਤਰ੍ਹਾਂ 37 ਲੋਕਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆ ਹਨ। ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੁਣ ਲਗਾਤਾਰ ਘੱਟਦੀ ਜਾ ਰਹੀ ਹੈ। ਜ਼ਿਲ੍ਹੇ ਵਿਚ ਕੋਰੋਨਾ ਦੀ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 145 ਹੋ ਗਈ ਹੈ। ਇਸ ਸਮੇਂ ਜ਼ਿਲ•ੇ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 394 ਹੈ, ਜਦੋਂ ਕਿ 5174 ਕੋਰੋਨਾ ਤੋਂ ਸਿਹਤਮੰਦ ਹੋਣ ਤੋਂ ਬਾਅਦ ਘਰ ਪਹੁੰਚੇ ਹਨ। ਜਦੋਂ ਕਿ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6549 ਹੋ ਗਈ ਹੈ।


Gurminder Singh

Content Editor

Related News