ਅੰਮ੍ਰਿਤਸਰ : ਬੱਸ ਟਰਮੀਨਲ ਕੋਲ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

Tuesday, Nov 26, 2019 - 03:59 PM (IST)

ਅੰਮ੍ਰਿਤਸਰ : ਬੱਸ ਟਰਮੀਨਲ ਕੋਲ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਬਣੇ ਬੱਸ ਟਰਮੀਨਲ ਕੋਲ ਇਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ। ਪੁਲਸ ਨੇ ਸ਼ੱਕ ਜਤਾਇਆ ਹੈ ਕਿ ਨੌਜਵਾਨ ਦੀ ਮੌਤ ਠੰਡ ਨਾਲ ਹੋਈ ਹੋ ਸਕਦੀ ਹੈ। ਪੁਲਸ ਮੁਤਾਬਕ ਨੌਜਵਾਨ ਦੀ ਛਾਤੀ 'ਤੇ ਮਿੱਠੂ ਲਿਖਿਆ ਹੋਇਆ ਹੈ। 

ਫਿਲਹਾਲ ਪੁਲਸ ਨੇ ਮਾਮਲੇ ਵਿਚ 172 ਦੀ ਕਾਰਵਾਈ ਅਮਲ ਵਿਚ ਲਿਆਂਦੀ ਹੈ ਅਤੇ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਮੋਰਚਰੀ ਘਰ 'ਚ ਰਖਵਾ ਦਿੱਤਾ ਹੈ। ਉਧਰ ਪੁਲਸ ਵਲੋਂ ਮ੍ਰਿਤਕ ਦੇ ਪਰਿਵਾਰ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।


author

Gurminder Singh

Content Editor

Related News