ਸ਼ੱਕੀ ਹਾਲਤ ’ਚ ਖੰਡਰ ’ਚੋਂ ਮਿਲੀ 30 ਸਾਲਾ ਨੌਜਵਾਨ ਦੀ ਲਾਸ਼, 5 ਦਿਨਾਂ ਤੋਂ ਸੀ ਲਾਪਤਾ

Friday, Jun 04, 2021 - 02:03 PM (IST)

ਸ਼ੱਕੀ ਹਾਲਤ ’ਚ ਖੰਡਰ ’ਚੋਂ ਮਿਲੀ 30 ਸਾਲਾ ਨੌਜਵਾਨ ਦੀ ਲਾਸ਼, 5 ਦਿਨਾਂ ਤੋਂ ਸੀ ਲਾਪਤਾ

ਪਠਾਨਕੋਟ (ਧਰਮਿੰਦਰ ਠਾਕੁਰ) - ਪਠਾਨਕੋਟ ਦੇ ਰਾਮਪੁਰਾ ਮੁਹੱਲੇ ’ਚ ਰਹਿਣ ਵਾਲੇ 30 ਸਾਲਾ ਨੌਜਵਾਨ ਦੀ ਲਾਸ਼ ਰੇਲਵੇ ਲਾਈਨ ਦੇ ਨੇੜੇ ਬਣੇ ਇਕ ਖੰਡਰ ’ਚੋਂ ਭੇਤਭਰੇ ਹਾਲਤ ’ਚ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨ ਪਿਛਲੇ 5 ਦਿਨ ਤੋਂ ਲਾਪਤਾ ਸੀ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਉਸ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਦਰਜ ਕਰਵਾਈ ਹੋਈ ਸੀ। ਮ੍ਰਿਤਕ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ- ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਮਿਲੀ ਜਾਣਕਾਰੀ ਅਨੁਸਾਰ ਪੁਲਸ ਉਕਤ ਨੌਜਵਾਨ ਦੀ ਭਾਲ ਪਿਛਲੇ 5 ਦਿਨਾਂ ਤੋਂ ਕਰ ਰਹੀ ਸੀ। ਪੁਲਸ ਨੂੰ ਅੱਜ ਸੂਚਨਾ ਮਿਲੀ ਕਿ ਲਾਪਤਾ ਨੌਜਵਾਨ ਦੀ ਲਾਸ਼ ਰੇਲਵੇ ਲਾਈਨ ਦੇ ਨੇੜੇ ਬਣੀ ਇਕ ਖੰਡਰ-ਰੂਪੀ ਇਮਾਰਤ ’ਚ ਪਈ ਹੈ। ਪੁਲਸ ਨੇ ਇਸ ਸੂਚਨਾ ਦੇ ਆਧਾਰ ’ਤੇ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਪੋਸਟਮਾਰਟ ਲਈ ਹਸਪਤਾਲ ਭੇਜ ਦਿੱਤੀ। ਦੂਜੇ ਪਾਸੇ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ- ਅੰਮ੍ਰਿਤਸਰ ਜ਼ਿਲ੍ਹੇ ’ਚ ਬਲੈਕ ਫੰਗਸ ਦਾ ਕਹਿਰ ਜਾਰੀ, 2 ਮਰੀਜ਼ ਹੋਰ ਆਏ ਸਾਹਮਣੇ  

ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਸ ਦਾ ਕਤਲ ਹੋਇਆ ਹੈ। ਉਸ ਦਾ ਮੋਟਰਸਾਈਕਲ ਵੀ ਨਹੀਂ ਮਿਲਿਆ।

ਪੜ੍ਹੋ ਇਹ ਵੀ ਖ਼ਬਰ- ਅੰਮ੍ਰਿਤਸਰ : ਨਾਲੀ ਦੇ ਪਾਣੀ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਖੂਨੀ ਵਾਰਦਾਤ, ਚੱਲੀਆਂ ਗੋਲੀਆਂ


author

rajwinder kaur

Content Editor

Related News