ਕੰਮ ’ਤੇ ਜਾ ਰਹੇ ਨੌਜਵਾਨ ਨਾਲ ਰਸਤੇ ’ਚ ਵਾਪਰਿਆ ਵੱਡਾ ਹਾਦਸਾ, ਮੌਕੇ ’ਤੇ ਹੋਈ ਮੌਤ

Wednesday, Mar 09, 2022 - 03:53 PM (IST)

ਕੰਮ ’ਤੇ ਜਾ ਰਹੇ ਨੌਜਵਾਨ ਨਾਲ ਰਸਤੇ ’ਚ ਵਾਪਰਿਆ ਵੱਡਾ ਹਾਦਸਾ, ਮੌਕੇ ’ਤੇ ਹੋਈ ਮੌਤ

ਅਬੋਹਰ (ਸੁਨੀਲ) : ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਕਿਕਰਖੇੜਾ ਵਾਸੀ ਇਕ ਨੌਜਵਾਨ ਦੀ ਅੱਜ ਸਵੇਰੇ ਪਿੰਡ ਰਾਮਪੁਰਾ ਨੇੜੇ ਇਕ ਟਰਾਲੇ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਫਾਜ਼ਿਲਕਾ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਰਮਨਦੀਪ ਪੁੱਤਰ ਸੁਖਜੀਤ ਸਿੰਘ (27) ਜਿਹੜਾ ਕਿ ਫਾਜ਼ਿਲਕਾ ਵਿਚ ਓਜੀਵਨ ਸਮਾਲ ਫਾਇਨਾਂਸ ਵਿਚ ਕੰਮ ਕਰਦਾ ਸੀ ਅਤੇ ਰੋਜ਼ਾਨਾ ਵਾਂਗ ਅੱਜ ਵੀ ਬਾਈਕ ’ਤੇ ਕੰਮ ’ਤੇ ਜਾ ਰਿਹਾ ਸੀ ਕਿ ਜਦ ਉਹ ਪਿੰਡ ਰਾਮਪੁਰਾ ਨੇੜੇ ਪਹੁੰਚਿਆ ਤਾਂ ਸੜਕ ’ਤੇ ਜਾ ਰਹੇ ਅਵਾਰਾ ਪਸ਼ੂਆਂ ਨੂੰ ਬਚਾਉਣ ਦੇ ਚੱਕਰ ਵਿਚ ਇਕ ਟਰਾਲੇ ਦੀ ਲਪੇਟ ’ਚ ਆ ਗਿਆ। ਜਿਸ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਦੌਰਾਨ ਨੇੜਲੇ ਲੋਕਾਂ ਨੇ ਇਸਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ’ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ  ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਈ। ਘਟਨਾ ਤੋਂ ਬਾਅਦ ਟਰਾਲਾ ਚਾਲਕ ਟਰਾਲਾ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ, ਉਥੇ ਹੀ ਪੁਲਸ ਨੇ ਟਰਾਲਾ ਕਬਜ਼ੇ ਵਿਚ ਲੈ ਕੇ ਚਾਲਕ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News