ਟਰੱਕ ਚਾਲਕ ਨੇ ਕੁਚਲਿਆ ਮੋਟਰਸਾਈਕਲ ਸਵਾਰ
Sunday, Dec 02, 2018 - 06:11 PM (IST)

ਜਲੰਧਰ (ਰਾਜੇਸ਼ ਸ਼ਰਮਾ) : ਗਦਈਪੁਰ ਇਲਾਕੇ ਵਿਚ ਇਕ ਟਰੱਕ ਚਾਲਕ ਵਲੋਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ ਗਿਆ। ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਦੇ ਪਿੱਛੇ ਬੈਠਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਦੀਪ ਕੁਮਾਰ ਵਾਸੀ ਝਾਰਖੰਡ ਦੇ ਰੂਪ ਵਿਚ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ। ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।