ਜ਼ਹਿਰੀਲੀ ਸ਼ਰਾਬ ਪੀਣ ਨਾਲ ਨੌਜਵਾਨ ਦੀ ਮੌਤ
Monday, Mar 04, 2019 - 05:12 PM (IST)
ਬਟਾਲਾ (ਬੇਰੀ) : ਜ਼ਹਿਰੀਲੀ ਸ਼ਰਾਬ ਪੀਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਸਕੇ ਭਰਾ ਹਰਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮਹਿਤਾ ਚੌਕ ਨੇ ਦੱਸਿਆ ਕਿ ਮੇਰਾ ਭਰਾ ਸਕੱਤਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਮਹਿਤਾ ਚੌਕ ਹਾਲ ਵਾਸੀ ਜੌੜਾ ਸਿੰਘਾ ਨੇ ਸਵੇਰੇ ਖਾਲੀ ਪੇਟ ਦੇਸੀ ਸ਼ਰਾਬ ਪੀ ਲਈ, ਜਿਸ ਨਾਲ ਉਸਦੇ ਭਰਾ ਦੀ ਹਾਲਤ ਕਾਫੀ ਗੰਭੀਰ ਬਣ ਗਈ।
ਉਪਰੰਤ ਸਕੱਤਰ ਸਿੰਘ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿਥੇ ਸਕੱਤਰ ਸਿੰਘ ਦਮ ਤੋੜ ਗਿਆ। ਇਹ ਵੀ ਪਤਾ ਲੱਗਾ ਹੈ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ।