ਸ਼ੱਕੀ ਹਾਲਾਤ ’ਚ ਨਹਿਰ ’ਚ ਡੁੱਬੇ ਵਿਅਕਤੀ ਦੀ ਦੋ ਦਿਨਾਂ ਬਾਅਦ ਮਿਲੀ ਲਾਸ਼

Monday, May 16, 2022 - 03:38 PM (IST)

ਸ਼ੱਕੀ ਹਾਲਾਤ ’ਚ ਨਹਿਰ ’ਚ ਡੁੱਬੇ ਵਿਅਕਤੀ ਦੀ ਦੋ ਦਿਨਾਂ ਬਾਅਦ ਮਿਲੀ ਲਾਸ਼

ਸ਼ਹਿਣਾ (ਧਰਮਿੰਦਰ) : ਪਿਛਲੇ ਦੋ ਦਿਨਾਂ ਤੋਂ ਬੱਲੋਕੇ ਨਹਿਰ ’ਚ ਸ਼ੱਕੀ ਹਾਲਾਤ ’ਚ ਡੁੱਬੇ ਵਿਅਕਤੀ ਦੀ ਅੱਜ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ, ਗਾਜੀਆਣਾ, ਥਾਣਾ ਨਿਹਾਲ ਸਿੰਘ ਵਾਲਾ (ਮੋਗਾ) ਦੋ ਦਿਨ ਪਹਿਲਾਂ ਆਪਣੇ ਸਾਥੀਆਂ ਨਾਲ ਨਹਿਰ ਵੱਲ ਆਇਆ ਸੀ, ਜੋ ਸ਼ੱਕੀ ਹਾਲਾਤ ’ਚ ਨਹਿਰ ’ਚ ਡੁੱਬਣ ਕਾਰਨ ਲਾਪਤਾ ਹੋ ਗਿਆ ਸੀ। ਪਰਿਵਾਰਕ ਮੈਂਬਰ ਅਤੇ ਪੁਲਸ ਵੱਲੋਂ ਭਾਲ ਲਈ ਨਹਿਰ ਦੇ ਪੁਲ ਕੋਲ ਜਾਲ ਲਾਇਆ ਗਿਆ ਸੀ, ਜਿੱਥੇ ਅੱਜ ਲਾਪਤਾ ਵਿਅਕਤੀ ਦੀ ਮ੍ਰਿਤਕ ਦੇਹ ਨੂੰ ਨਹਿਰ ’ਚੋਂ ਬਾਹਰ ਕੱਢ ਲਿਆ ਗਿਆ ਹੈ।

ਇਸ ਮੌਕੇ ਪੁਲਸ ਥਾਣਾ ਸ਼ਹਿਣਾ ਦੇ ਐੱਸ.ਐੱਚ.ਓ. ਬਲਦੇਵ ਸਿੰਘ ਮਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਲਾਪਤਾ ਮ੍ਰਿਤਕ ਲਖਵਿੰਦਰ ਸਿੰਘ ਦੇ ਭਰਾ ਕੁਲਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹ ਨੂੰ ਬਰਨਾਲਾ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ।


author

Gurminder Singh

Content Editor

Related News