ਕਰੰਟ ਲੱਗਣ ਨਾਲ 20 ਸਾਲਾ ਨੌਜਵਾਨ ਦੀ ਮੌਤ

08/21/2021 10:29:38 AM

ਸਰਦੂਲਗੜ੍ਹ (ਚੋਪੜਾ): ਪਿੰਡ ਜਟਾਣਾ ਕਲਾ ਵਾਸੀ ਸੰਦੀਪ ਸਿੰਘ (20) ਪੁੱਤਰ ਸੁਖਮਿੰਦਰ ਸਿੰਘ ਦੀ ਰੋੜੀ ਹਰਿਆਣਾ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋਣ ਦਾ ਦੁੱਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਗਰੀਬ ਮਜ਼ਦੂਰ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਬਿਜਲੀ ਦੀ ਫਿੰਟਿਗ ਦਾ ਕੰਮ ਕਰਦਾ ਸੀ ਅਤੇ ਅੱਜ ਰੋੜੀ ਹਰਿਆਣਾ ਵਿਖੇ ਨਵੀਂ ਦੁਕਾਨ ’ਤੇ ਬਿਜਲੀ ਦੀ ਫਿਟਿੰਗ ਦਾ ਕੰਮ ਕਰ ਰਿਹਾ ਸੀ ਕਿ ਅਚਾਨਕ ਬਿਜਲੀ ਆਉਣ ਕਰਕੇ ਕਰੰਟ ਲੱਗ ਗਿਆ, ਜਿਸ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ :  ਕਿਸਾਨੀ ਸੰਘਰਸ਼ ’ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਹਾਦਸੇ ’ਚ ਮੌਤ, ਕੁੱਝ ਸਮਾਂ ਪਹਿਲਾਂ ਪਰਤਿਆ ਸੀ ਵਿਦੇਸ਼ੋਂ

ਇਸ ਸਬੰਧੀ ਜਾਂਚ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਰੋੜੀ ਵਿਖੇ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਗ੍ਰਾਮ ਪੰਚਾਇਤ ਅਤੇ ਪਿੰਡ ਜਟਾਣਾ ਕਲਾਂ ਵਾਸੀਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਘਰ ਵਿਚ ਮ੍ਰਿਤਕ ਇਕੱਲਾ ਹੀ ਕਮਾਉਣ ਵਾਲਾ ਸੀ, ਜਿਸ ਕਰ ਕੇ ਪੰਜਾਬ ਸਰਕਾਰ ਪੀੜਤ ਪਰਿਵਾਰ ਨੂੰ ਤੁਰੰਤ ਆਰਥਿਕ ਸਹਾਇਤਾ ਦਿੱਤੀ ਜਾਵੇ।

ਇਹ ਵੀ ਪੜ੍ਹੋ : ਬਿਜਲੀ ਮੁਲਾਜ਼ਮ ਦੀ ਸ਼ੱਕੀ ਹਾਲਾਤ ’ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼, ਫ਼ੈਲੀ ਸਨਸਨੀ


Shyna

Content Editor

Related News