ਨੌਜਵਾਨ ਦੀ ਭੇਤਭਰੀ ਹਾਲਤ ਵਿਚ ਹੋਈ ਮੌਤ

Tuesday, Jun 29, 2021 - 11:27 AM (IST)

ਨੌਜਵਾਨ ਦੀ ਭੇਤਭਰੀ ਹਾਲਤ ਵਿਚ ਹੋਈ ਮੌਤ

ਧਰਮਕੋਟ (ਸਤੀਸ਼): ਨਗਰ ਕੌਂਸਲ ਧਰਮਕੋਟ ਵਿੱਚ ਪਿਛਲੇ ਚਾਰ ਸਾਲ ਤੋਂ ਕੰਪਿਊਟਰ ਆਪਰੇਟਰ ਦੇ ਤੌਰ ਤੇ ਠੇਕੇ ’ਤੇ ਕੰਮ ਕਰਦੇ ਸਾਜਨ  ਪੁੱਤਰ ਬਲਵਿੰਦਰ ਕੁਮਾਰ ਉਮਰ ਤਕਰੀਬਨ 28 ਸਾਲ ਦੀ ਸ਼ੱਕੀ ਹਾਲਤ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ ਦੇ ਰੰਗ ’ਚ ਰੰਗੇ ਪਰਿਵਾਰ ਨੇ ਨਵ ਜੰਮੇ ਬੱਚੇ ਨੂੰ ਪਹਿਨਾਈ ਕਿਸਾਨੀ ਝੰਡੇ ਦੀ ਪੁਸ਼ਾਕ

ਮਿਲੀ ਜਾਣਕਾਰੀ ਅਨੁਸਾਰ ਸਾਜਨ ਖਾਣਾ ਖਾਣ ਦੁਪਹਿਰ ਵੇਲੇ ਜਦੋਂ ਘਰ ਨਹੀਂ ਪਹੁੰਚਿਆ ਤਾਂ ਘਰਦਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਉਸ ਦਾ ਫੋਨ ਵੀ ਨਹੀਂ ਮਿਲ ਰਿਹਾ ਸੀ ਜਦੋਂ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਖ਼ਾਲਸਾ ਜੰਝ ਘਰ ਵਿੱਚ ਇੱਕ ਨੌਜਵਾਨ ਲੰਮਾ ਪਿਆ ਹੋਇਆ ਹੈ ਤਾਂ ਪਰਿਵਾਰਕ ਮੈਂਬਰਾਂ ਨੇ ਉੱਥੇ ਜਾ ਕੇ ਦੇਖਿਆ ਤਾਂ ਉਹ ਉਨ੍ਹਾਂ ਦਾ ਪੁੱਤਰ ਸਾਜਨ ਸੀ, ਜਿਸ ਨੂੰ ਉਹ  ਤੁਰਤ ਪ੍ਰਾਈਵੇਟ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਜਿਸ ’ਤੇ ਪਰਿਵਾਰ ਨੇ ਆਪਣੇ ਪੁੱਤਰ ਸਾਜਨ ਦੀ ਲਾਸ਼ ਨੂੰ ਨਗਰ ਕੌਂਸਲ ਦਫ਼ਤਰ ਮੂਹਰੇ ਰੱਖ ਕੇ ਧਰਨਾ ਦਿੱਤਾ  ਅਤੇ  ਉਕਤ ਘਟਨਾ ਦੀ ਜਾਂਚ ਦੀ ਮੰਗ ਕੀਤੀ ਗਈ।ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।ਉਪਰੋਕਤ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸ ਦਾ ਇਕ ਪੁੱਤਰ ਸੀ। 

ਇਹ ਵੀ ਪੜ੍ਹੋ:  ਅੱਧੀ ਰਾਤ ਨੂੰ ਪਾਣੀ ਪੀਣ ਉੱਠੀ 12 ਸਾਲਾ ਬੱਚੀ ਨੂੰ ਲੜਿਆ ਸੱਪ, ਝਾੜ ਫੂਕ ਦੇ ਚੱਕਰਾਂ 'ਚ ਗਈ ਜਾਨ


author

Shyna

Content Editor

Related News