ਭੇਦਭਰੇ ਹਲਾਤਾਂ ''ਚ ਨੌਜਵਾਨ ਦੀ ਮੌਤ
Sunday, May 24, 2020 - 10:44 AM (IST)

ਜਲਾਲਾਬਾਦ (ਮਿੱਕੀ): ਸ਼ਹਿਰ ਦੇ ਨੇੜਲੇ ਸਥਿਤ ਪਿੰਡ ਚੱਕ ਸੈਦੋਕੇ ਵਿਖੇ ਨੌਜਵਾਨ ਦੀ ਭੇਦਭਰੇ ਹਲਾਤਾਂ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਚੱਕ ਸੈਦੋਕੇ ਨੂੰ ਸ਼ੁੱਕਰਵਾਰ ਦੀ ਰਾਤ ਅੱਗ ਲੱਗਣ ਦੀ ਸੂਰਤ 'ਚ ਲੁਧਿਆਣਾ ਦੇ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਭੇਦਭਰੇ ਹਲਾਤਾਂ 'ਚ ਨੌਜਵਾਨ ਦੀ ਹੋਈ ਇਸ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਚੱਲ ਸਕਿਆ ਹੈ ਕਿ ਇਹ ਖੁਦਕੁਸ਼ੀ ਹੈ ਜਾਂ ਫਿਰ ਹੱਤਿਆ? ਇਸ ਮਾਮਲੇ ਸਬੰਧੀ ਡੀ.ਐੱਸ.ਪੀ. ਜਸਪਾਲ ਸਿੰਘ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਨੌਜਵਾਨ ਦੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।