ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

05/25/2022 12:15:48 PM

ਖਡੂਰ ਸਾਹਿਬ (ਜ.ਬ) - ਕਸਬਾ ਖਡੂਰ ਸਾਹਿਬ ਦੇ 23 ਸਾਲਾ ਨੌਜਵਾਨ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਭੁਪਿੰਦਰ ਸਿੰਘ ਭਿੰਦਾ ਪੁੱਤਰ ਬਲਵਿੰਦਰ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ 29 ਮਈ ਨੂੰ ਵਿਦੇਸ਼ ਜਾਣਾ ਸੀ ਅਤੇ ਉਹ ਆਪਣਾ ਕੁਝ ਜ਼ਰੂਰੀ ਸਾਮਾਨ ਲੈਣ ਲਈ ਕਸਬਾ ਜੰਡਿਆਲਾ ਗੁਰੂ ਨੂੰ ਜਾ ਰਿਹਾ ਸੀ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

ਉਨ੍ਹਾਂ ਦੱਸਿਆ ਕਿ ਅੱਡਾ ਤੱਖਤੂਚੱਕ ਨੇੜੇ ਉਸਦੀ ਸਵਿੱਫਟ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ। ਹਾਦਸਾ ਏਨਾ ਜ਼ਬਰਦਸਤ ਸੀ ਕਿ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਹੀ ਪੁੱਤਰ ਸਨ ਅਤੇ ਇਕ ਪੁੱਤਰ ਦੀ ਕੁਝ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਅੱਜ ਸੜਕ ਹਾਦਸੇ ਦੌਰਾਨ ਦੂਜੇ ਦੀ ਵੀ ਮੌਤ ਹੋ ਗਈ ਹੈ। ਇਸ ਨੌਜਵਾਨ ਦੀ ਮੌਤ ਕਾਰਨ ਪੂਰਾ ਪਰਿਵਾਰ ਤੇ ਇਲਾਕੇ ’ਚ ਡੂੰਘੇ ਸੋਗ ਦੀ ਲਹਿਰ ਹੈ।

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 

 

 
 

 


rajwinder kaur

Content Editor

Related News