ਕਿਸਾਨੀ ਸੰਘਰਸ਼ ’ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਹਾਦਸੇ ’ਚ ਮੌਤ, ਕੁੱਝ ਸਮਾਂ ਪਹਿਲਾਂ ਪਰਤਿਆ ਸੀ ਵਿਦੇਸ਼ੋਂ

08/19/2021 6:15:57 PM

ਸੰਦੌੜ (ਰਿਖੀ ): ਨੇੜਲੇ ਪਿੰਡ ਸ਼ੇਰਗੜ੍ਹ ਚੀਮਾ ਦੇ ਇਕ ਨੌਜਵਾਨ ਦੀ ਦਿੱਲੀ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋਣ ਲਈ ਜਾਂਦੇ ਸਮੇਂ 'ਜੀਂਦ' ਨੇੜੇ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਰਨੈਲ ਸਿੰਘ ਉਰਫ ਜੈਲੀ 30 ਸਾਲ ਜੋ ਕੁਝ ਸਮਾਂ ਪਹਿਲਾਂ ਹੀ ਦੁਬਈ ਤੋਂ ਪੰਜਾਬ ਆਇਆ ਸੀ।

ਇਹ ਵੀ ਪੜ੍ਹੋ : ਸਕੂਟਰੀ ਸਵਾਰਾਂ ਨੇ ਦਿਨ ਦਿਹਾੜੇ ਘਰ ਨੇੜਿਓਂ ਚੁੱਕੀ 6 ਸਾਲ ਦੀ ਬੱਚੀ, ਇਲਾਕੇ ’ਚ ਦਹਿਸ਼ਤ

ਆਪਣੇ ਦੋਸਤ ਫ਼ੌਜੀ ਨਰਿੰਦਰ ਸਿੰਘ ਨਾਲ ਆਪਣੀ ਇਨੋਵਾ ਗੱਡੀ ਵਿਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਧਰਨੇ ਵਿਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਰਾਤ ਦੇ ਹਨੇਰੇ ਵਿੱਚ ਅਚਾਨਕ ਹੋਏ ਹਾਦਸੇ ਵਿੱਚ ਇਨੋਵਾ ਗੱਡੀ ਅੱਗੇ ਜਾ ਰਹੇ ਟਰਾਲੇ ਨਾਲ ਜਾ ਟਕਰਾਈ, ਜਿਸ ਕਾਰਨ ਜਰਨੈਲ ਸਿੰਘ ਉਰਫ਼ ਜੈਲੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਨਾਲ ਬੈਠਾ ਫ਼ੌਜੀ ਨਰਿੰਦਰ ਸਿੰਘ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ :  ਬਠਿੰਡਾ ’ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ਼, ਇਤਰਾਜ਼ਯੋਗ ਹਾਲਾਤ ’ਚ ਮਿਲੇ ਜੋੜੇ

Shyna

This news is Content Editor Shyna