ਦੀਵਾਲੀ ਵਾਲੇ ਦਿਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

11/06/2021 1:55:28 PM

ਲੁਧਿਆਣਾ (ਰਾਜ) : ਢੰਡਾਰੀ ਦੀ ਜਗਦੀਸ਼ ਕਾਲੋਨੀ ’ਚ ਰਹਿਣ ਵਾਲੇ ਨੌਜਵਾਨ ਨੇ ਦੀਵਾਲੀ ਵਾਲੇ ਦਿਨ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਮਨ ਸਿੰਘ ਜੋ ਯੂ. ਪੀ. ਦਾ ਰਹਿਣ ਵਾਲਾ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ’ਚ ਰਖਵਾ ਦਿੱਤੀ ਹੈ। ਜਾਣਕਾਰੀ ਮੁਤਾਬਕ ਅਮਨ ਇਕ ਫੈਕਟਰੀ ਵਿਚ ਕੰਮ ਕਰਦਾ ਸੀ।

ਕੱਲ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਅਮਨ ਆਪਣੇ ਕਮਰੇ ’ਚ ਸੌਣ ਲਈ ਚਲਾ ਗਿਆ ਸੀ, ਜਦੋਂ ਉਸ ਦੇ ਮਸੇਰੇ ਭਰਾ ਨੇ ਸ਼ੁੱਕਰਵਾਰ ਨੂੰ ਦੇਖਿਆ ਤਾਂ ਅਮਨ ਨੇ ਕਮਰੇ ’ਚ ਫਾਹਾ ਲਗਾਇਆ ਹੋਇਆ ਸੀ। ਇਸ ਤੋਂ ਬਾਅਦ ਸੂਚਨਾ ਪੁਲਸ ਨੂੰ ਦਿੱਤੀ ਗਈ। ਏ. ਐੱਸ. ਆਈ. ਧਰਮਪਾਲ ਦਾ ਕਹਿਣਾ ਹੈ ਕਿ ਉਸ ਦੇ ਪਰਿਵਾਰ ਵਾਲੇ ਪਿੰਡ ’ਚ ਰਹਿੰਦੇ ਹਨ। ਉਨ੍ਹਾਂ ਨੂੰ ਸੂਚਨਾ ਭੇਜ ਦਿੱਤੀ ਗਈ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਪੋਸਟਮਾਰਟਮ ਹੋਵੇਗਾ।


Gurminder Singh

Content Editor

Related News