ਕੰਮ ਕਰਦੇ ਸਮੇਂ ਨੌਜਵਾਨ ਨੂੰ ਲੱਗਾ ਕਰੰਟ, ਹੋਈ ਮੌਤ

Monday, Jun 12, 2023 - 06:26 PM (IST)

ਕੰਮ ਕਰਦੇ ਸਮੇਂ ਨੌਜਵਾਨ ਨੂੰ ਲੱਗਾ ਕਰੰਟ, ਹੋਈ ਮੌਤ

ਸਮਾਣਾ (ਦਰਦ) : ਸਮਾਣਾ ਨੇੜਲੇ ਪਿੰਡ ਗਾਜੇਵਾਸ ’ਚ ਐਤਵਾਰ ਨੂੰ ਦੁਪਹਿਰ ਸਮੇਂ ਬਿਜਲੀ ਦੀ ਤਾਰ ਨਾਲ ਲੱਗੇ ਕਰੰਟ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਜਾਣਕਾਰੀ ਦਿੰਦੇ ਹੋਏ ਗਾਜੇਵਾਸ ਪੁਲਸ ਚੌਂਕੀ ਦੇ ਏ .ਐੱਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਜਿੰਦਰ ਸਿੰਘ (32) ਪੁੱਤਰ ਮਿਸ਼ਰਾ ਸਿੰਘ ਵਾਸੀ ਪਿੰਡ ਗਾਜੇਵਾਸ ਦੀ ਪਤਨੀ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਪਿੰਡ ’ਚ ਨਵੇਂ ਮਕਾਨ ਦੀ ਉਸਾਰੀ ਲਈ ਬਿਜਲੀ ਦਾ ਕੁਨੈਕਸ਼ਨ ਗੁਆਢੀ ਰਿਸ਼ਤੇਦਾਰ ਤੋਂ ਲਿਆ ਹੋਇਆ ਹੈ। 

ਕੰਮ ਕਰਦੇ ਸਮੇਂ ਉਸ ਦੇ ਪਤੀ ਦਾ ਅਚਾਨਕ ਹੱਥ ਬਿਜਲੀ ਦੀ ਤਾਰ ਨਾਲ ਛੂਹ ਜਾਣ ਕਾਰਨ ਉਸ ਨੂੰ ਜ਼ੋਰਦਾਰ ਕਰੰਟ ਲੱਗਾ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਅਧਿਕਾਰੀ ਅਨੁਸਾਰ ਦਰਜ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾ ਹਵਾਲੇ ਕਰ ਦਿੱਤੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਇਕ 4 ਸਾਲ ਦਾ ਬੱਚਾ ਛੱਡ ਗਿਆ ਹੈ।


author

Gurminder Singh

Content Editor

Related News