ਭਰਾ ਦੀ ਮੌਤ ਤੋਂ ਦੁਖੀ ਕਿਸਾਨ ਨੇ ਕੀਤੀ ਖੁਦਕੁਸ਼ੀ

Friday, Jan 05, 2018 - 03:23 PM (IST)

ਭਰਾ ਦੀ ਮੌਤ ਤੋਂ ਦੁਖੀ ਕਿਸਾਨ ਨੇ ਕੀਤੀ ਖੁਦਕੁਸ਼ੀ

ਤਲਵੰਡੀ ਸਾਬੋਂ (ਮੁਨੀਸ਼) - ਤਲਵੰਡੀ ਸਾਬੋਂ ਦੇ ਪਿੰਡ ਕਲਾਲਵਾਲਾ ਦੇ ਇਕ ਨੌਜਵਾਨ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਜਗਦੀਪ ਸਿੰਘ ਦੀ ਜ਼ਹਿਰੀਲੀ ਚੀਜ਼ ਨਿਗਲਣ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਸਿੰਘ ਆਪਣੇ ਭਰਾ ਦੀ ਮੌਤ ਤੋਂ ਬਾਅਦ ਪਰੇਸ਼ਾਨ ਰਹਿੰਦਾ ਸੀ, ਜਿਸ ਦੇ ਚਲਦੇ ਅੱਜ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਤੇ ਉਸ ਨੂੰੇ ਤੁਰੰਤ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।


Related News