ਦਿੱਲੀ ਧਰਨੇ ਤੋਂ ਪਰਤੇ ਨੌਜਵਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
Tuesday, Feb 09, 2021 - 06:15 PM (IST)
ਬਟਾਲਾ (ਗੋਰਾਇਆ) : ਪਿੰਡ ਕੰਡੀਲਾ ਦੇ ਕਿਸਾਨ ਹਰਪਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਜੋ ਕਿ ਬੀਤੇ ਦਿਨੀਂ ਦਿੱਲੀ ਕਿਸਾਨ ਅੰਦੋਲਨ ਵਿਚ 12-13 ਦਿਨ ਆਪਣਾ ਯੋਗਦਾਨ ਪਾਉਣ ਤੋਂ ਬਾਅਦ ਪਿੰਡ ਵਾਪਸ ਪਰਤਿਆ ਸੀ, ਦੀ ਅੱਜ ਸਵੇਰੇ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਨੌਜਵਾਨ ਕਿਸਾਨ ਦੇ ਪਿਤਾ ਲਖਵਿੰਦਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਖਜ਼ਾਨਚੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਨੂੰ ਲੈ ਕੇ ਉਕਤ ਨੌਜਵਾਨ ਦੇ ਦਿਮਾਗ 'ਤੇ ਕਾਫੀ ਬੋਝ ਰਹਿੰਦਾ ਸੀ, ਜਿਸ ਕਾਰਨ ਅੱਜ ਸਵੇਰੇ ਜਦੋਂ ਉਹ ਉਠਿਆ ਤਾਂ ਉਸ ਦੇ ਨੱਕ ਵਿਚੋਂ ਖ਼ੂਨ ਨਿਕਲਣਾ ਸ਼ੁਰੂ ਹੋ ਗਿਆ।
ਇਹ ਵੀ ਪੜ੍ਹੋ : ਦਿੱਲੀ ਪੁਲਸ ਵਲੋਂ ਨੌਦੀਪ ਕੌਰ 'ਤੇ ਕੀਤੇ ਤਸ਼ੱਦਦ ਖ਼ਿਲਾਫ਼ ਲੋਕਾਂ 'ਚ ਭਖਣ ਲੱਗਾ ਰੋਹ
ਉਕਤ ਨੇ ਦੱਸਿਆ ਕਿ ਇਸ ਦੌਰਾਨ ਉਹ ਉਸਨੂੰ ਤੁਰੰਤ ਹਸਪਤਾਲ ਲੈ ਕੇ ਜਾ ਰਹੇ ਸਨ ਤਾਂ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪਰਿਵਾਰ ਨੇ ਸਰਕਾਰ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਨੂੰ ਦੇਖਦੇ ਹੋਏ ਸਰਕਾਰ ਤਿੰਨੇ ਕਾਲੇ ਕਾਨੂੰਨ ਜਲਦੀ ਤੋਂ ਜਲਦੀ ਰੱਦ ਕਰੇ ਤਾਂ ਜੋ ਕਿਸਾਨ ਸਹੀ ਸਲਾਮਤ ਆਪਣੇ ਘਰਾਂ ਨੂੰ ਵਾਪਸ ਪਰਤਣ।
ਇਹ ਵੀ ਪੜ੍ਹੋ : ਬਟਾਲਾ : ਭਾਜਪਾ ਆਗੂਆਂ ਨੂੰ ਚਿਤਾਵਨੀ, ਆਪਣੀ ਜ਼ਿੰਮੇਵਾਰੀ 'ਤੇ ਆਉਣਾ ਵੋਟ ਮੰਗਣ