ਬਠਿੰਡਾ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਘਟਨਾ ਦੇਖ ਕੰਬ ਗਿਆ ਪੂਰਾ ਪਿੰਡ

Tuesday, Sep 17, 2024 - 11:34 AM (IST)

ਬਠਿੰਡਾ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਘਟਨਾ ਦੇਖ ਕੰਬ ਗਿਆ ਪੂਰਾ ਪਿੰਡ

ਬਠਿੰਡਾ : ਆਪ ਹੁਦਰੀਆਂ ਤੋਂ ਪਰੇਸ਼ਾਨ ਨੌਜਵਾਨ ਪੁੱਤ ਨੇ ਪਿਓ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਬਠਿੰਡਾ ਦੇ ਪਿੰਡ ਨਾਥਪੁਰਾ ਦੀ ਹੈ, ਜਿਥੇ ਬੀਤੀ ਦੇਰ ਰਾਤ ਨੌਜਵਾਨ ਪੁੱਤ ਵੱਲੋਂ ਇਸ ਦਿਲ ਕੰਬਾਊ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਪਿਤਾ ਪਰਮਿੰਦਰ ਸਿੰਘ ਅਕਸਰ ਆਪਣੇ ਨੌਜਵਾਨ ਪੁੱਤ ਸੁਖਦੀਪ ਸਿੰਘ ਨਾਲ ਕੁੱਟਮਾਰ ਕਰਦਾ ਸੀ। ਇਸ ਦੇ ਚੱਲਦੇ ਸੁਖਦੀਪ ਸਿੰਘ ਨੇ ਪਿਤਾ ਪਰਮਿੰਦਰ ਸਿੰਘ ਨੂੰ ਕਹੀ ਦੇ ਕਈ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਕਹੀ ਦੇ ਕਈ ਵਾਰ ਕਰਨ ਕਾਰਣ ਮ੍ਰਿਤਕ ਦੀ ਲਾਸ਼ ਬੁਰੀ ਤਰ੍ਹਾਂ ਨੁਕਸਾਨੀ ਗਈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇਣ ਜਾ ਰਹੀ ਨੌਕਰੀ, ਇੰਝ ਕਰੋ ਆਸਾਨੀ ਨਾਲ ਅਪਲਾਈ

ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਉਧਰ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕ ਦੀ ਨੂੰ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 ਇਹ ਵੀ ਪੜ੍ਹੋ : ਪੰਜਾਬ 'ਚ ਨੈਸ਼ਨਲ ਹਾਈਵੇਅ ਹੋਇਆ ਜਾਮ! ਸਫ਼ਰ 'ਤੇ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News