ਹੁਣ ਫਿਰੋਜ਼ਪੁਰ ’ਚ ਚੱਲ੍ਹੀਆਂ ਅੰਨ੍ਹੇਵਾਹ ਗੋਲ਼ੀਆਂ, ਸ਼ਰੇਆਮ ਮੌਤ ਦੇ ਘਾਟ ਉਤਾਰਿਆ ਨੌਜਵਾਨ

Sunday, Apr 03, 2022 - 06:18 PM (IST)

ਹੁਣ ਫਿਰੋਜ਼ਪੁਰ ’ਚ ਚੱਲ੍ਹੀਆਂ ਅੰਨ੍ਹੇਵਾਹ ਗੋਲ਼ੀਆਂ, ਸ਼ਰੇਆਮ ਮੌਤ ਦੇ ਘਾਟ ਉਤਾਰਿਆ ਨੌਜਵਾਨ

ਫਿਰੋਜ਼ਪੁਰ (ਸੰਨੀ ਚੋਪੜਾ) : ਪੰਜਾਬ ਵਿਚ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਬੋਕੇ ਦਾ ਸਾਹਮਣੇ ਆਇਆ ਹੈ, ਜਿੱਥੇ ਸਰਹੱਦੀ ਪਿੰਡ ਦੋਨਾਂ ਤੇਲੂ ਮਲ ਦੇ ਰਹਿਣ ਵਾਲੇ ਕਾਰਜ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚੀ ਵਿਚ ਰਖਵਾਇਆ ਗਿਆ ਹੈ। ਇਸ ਹਮਲੇ ਵਿਚ ਕਾਰਜ ਦਾ ਛੋਟਾ ਭਰਾ ਵੀ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਹ ਵਾਰਦਾਤ ਪੁਰਾਣੀ ਰੰਜਿਸ਼ ਕਾਰਣ ਵਾਪਰੀ ਦੱਸੀ ਜਾ ਰਹੀ ਹੈ, ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਇਹ ਵੀ ਪੜ੍ਹੋ : ਨਾਜਾਇਜ਼ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤੇ ਦੋ ਪਰਿਵਾਰ, ਪਹਿਲਾਂ ਆਸ਼ਕ ਨੇ ਕੀਤੀ ਖ਼ੁਦਕੁਸ਼ੀ, ਫਿਰ ਪਤੀ ਨੇ ਪੀਤਾ ਜ਼ਹਿਰ

ਮ੍ਰਿਤਕ ਕਾਰਜ ਸਿੰਘ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਅਤੇ ਰਿਸ਼ਤੇਦਾਰ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਣ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅੱਜ ਜਦੋਂ ਕਾਰਜ ਮੇਲਾ ਦੇਖ ਕੇ ਵਾਪਸ ਆ ਰਿਹਾ ਸੀ ਤਾਂ ਘਰ ਦੇ ਰਸਤੇ ਵਿਚ ਹੀ ਹਮਲਾਵਰ ਰਸਤਾ ਰੋਕ ਕੇ ਖੜ੍ਹੇ ਹੋਏ ਸਨ ਅਤੇ ਉਨ੍ਹਾਂ ਨੇ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਹਮਲਾਵਰਾਂ ਦੀ ਗਿਣਤੀ 20 ਤੋਂ 25 ਸੀ, ਜਿਸ ਵਿਚ ਮੇਰੇ ਵੱਡੇ ਭਰਾ ਕਾਰਜ ਸਿੰਘ ਦੇ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਉਨ੍ਹਾਂ ਨੇ ਮੇਰੇ ਵੀ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ, ਜਿਸ ਵਿਚ ਉਹ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਬਾਘਾ ਪੁਰਾਣਾ ’ਚ ਚੱਲ ਰਹੇ ਮੇਲੇ ਦੌਰਾਨ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਮੌਤ

ਉਧਰ ਸਿਵਲ ਹਸਪਤਾਲ ਦੇ ਡਾਕਟਰ ਨੇ ਕਿਹਾ ਕਿ ਕਾਰਜ ਸਿੰਘ ਦੀ ਮ੍ਰਿਤਕ ਦੇਹ ਮੋਰਚਰੀ ਵਿਚ ਰਖਵਾ ਦਿੱਤੀ ਗਈ ਹੈ। ਦੂਜੇ ਪਾਸੇ ਘਟਨਾ ਸਥਾਨ ’ਤੇ ਪਹੁੰਚੇ ਡੀ. ਐੱਸ. ਪੀ ਯਾਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੁਰਾਣੀ ਰੰਜਿਸ਼ ਦਾ ਮਾਮਲਾ ਹੈ, ਜਿਸ ਵਿਚ 35 ਸਾਲਾ ਕਾਰਜ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਕਮੇਟੀਆਂ ਦੇ ਡੁੱਬੇ ਪੇਸੈ ਤਾਂ ਨੌਜਵਾਨ ਨੇ ਲਾਈਵ ਹੋ ਕੇ ਲਿਆ ਫਾਹਾ, ਤੜਫ-ਤੜਫ ਕੇ ਨਿਕਲੀ ਜਾਨ (ਵੀਡੀਓ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News