ਰੂਪਨਗਰ ’ਚ ਵੱਡੀ ਵਾਰਦਾਤ, ਢਾਬੇ ’ਤੇ ਖਾਣਾ ਖਾ ਰਹੇ ਨੌਜਵਾਨ ਨੂੰ ਸ਼ਰੇਆਮ ਕਿਰਪਾਨਾਂ ਨਾਲ ਵੱਢਿਆ

Saturday, Oct 23, 2021 - 11:19 PM (IST)

ਰੂਪਨਗਰ ’ਚ ਵੱਡੀ ਵਾਰਦਾਤ, ਢਾਬੇ ’ਤੇ ਖਾਣਾ ਖਾ ਰਹੇ ਨੌਜਵਾਨ ਨੂੰ ਸ਼ਰੇਆਮ ਕਿਰਪਾਨਾਂ ਨਾਲ ਵੱਢਿਆ

ਰੂਪਨਗਰ (ਸੱਜਣ ਸਿੰਘ ਸੈਣੀ) : ਰੂਪਨਗਰ ਦੇ ਨੈਸ਼ਨਲ ਹਾਈਵੇ 205 ’ਤੇ ਸਥਿਤ ਇਕ ਢਾਬੇ ’ਤੇ ਦੇਰ ਰਾਤ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਇਕ ਨਿਹੱਥੇ ਨੌਜਵਾਨ ’ਤੇ ਕਿਰਪਾਨਾਂ ਨਾਲ ਕਈ ਵਾਰ ਕਰਕੇ ਬੁਰੀ ਤਰ੍ਹਾਂ ਵੱਢ ਦਿੱਤਾ। ਢਾਬੇ ’ਤੇ ਹੋਈ ਇਸ ਗੁੰਡਾਗਰਦੀ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈਆਂ। ਇਸ ਹਮਲੇ ਵਿਚ ਜ਼ਖਮੀ ਹੋਏ ਨੌਜਵਾਨ ਦੀ ਪਛਾਣ ਪਿੰਡ ਕੋਟਲਾ ਨਿਹੰਗ ਦੇ ਸਿਕੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਬੁਰੀ ਤਰ੍ਹਾਂ ਜ਼ਖਮੀ ਹੈ, ਜਿਸ ਨੂੰ ਰੋਪੜ ਹਸਪਤਾਲ ਤੋਂ ਚੰਡੀਗੜ੍ਹ ਦੇ 32 ਸੈਕਟਰ ਵਿਖੇ ਰੈਫਰ ਕੀਤਾ ਗਿਆ ਹੈ। ਪੁਲਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਮੌਕੇ ’ਤੇ ਮੌਜੂਦ ਚਸ਼ਮਦੀਦਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦੋਰਾਹਾ ਨੇੜੇ ਵਾਪਰੇ ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਘਰੋਂ ਸਕੂਲ ਗਏ ਪੁੱਤ ਨੂੰ ਰਸਤੇ ’ਚ ਮਿਲੀ ਮੌਤ

ਮਿਲੀ ਜਾਣਕਾਰੀ ਮੁਤਾਬਕ ਇਹ ਝਗੜਾ ਜੇ. ਆਰ. ਸਿਨਮਾ ਵਿਚ ਉਦੋਂ ਸ਼ੁਰੂ ਹੋਇਆ ਜਦੋਂ ਇਕ ਧਿਰ ਫਿਲਮ ਦੌਰਾਨ ਉੱਚੀ ਉੱਚੀ ਰੌਲਾ ਪਾ ਰਹੀ ਸੀ ਅਤੇ ਦੂਜੀ ਧਿਰ ਵੱਲੋਂ ਜਦੋਂ ਰੌਲਾ ਨਾ ਪਾਉਣ ਲਈ ਕਿਹਾ ਗਿਆ ਤਾਂ ਦੋਵਾਂ ਧਿਰਾਂ ਵਿਚ ਆਪਸੀ ਤਕਰਾਰ ਹੋ ਗਿਆ। ਤਕਰਾਰ ਤੋਂ ਬਾਅਦ ਇਕ ਧਿਰ ਫ਼ਿਲਮ ਵਿਚਕਾਰ ਹੀ ਛੱਡ ਕੇ ਚਲੀ ਗਈ ਅਤੇ ਸਾਥੀਆਂ ਸਮੇਤ ਹਥਿਆਰਾਂ ਨਾਲ ਫਿਲਮ ਖ਼ਤਮ ਹੋਣ ਤੋਂ ਬਾਅਦ ਢਾਬੇ ’ਤੇ ਰੋਟੀ ਖਾ ਰਹੇ ਨੌਜਵਾਨ ’ਤੇ ਹਮਲਾ ਕਰ ਦਿਤਾ।

ਇਹ ਵੀ ਪੜ੍ਹੋ : ਪਤਨੀ ਨੇ ਘਰ ਤੇ ਪਤੀ ਨੇ ਥਾਣੇ ’ਚ ਕੀਤੀ ਖ਼ੁਦਕੁਸ਼ੀ, ਖਾਣੇ ’ਚ ਆਈ ਸਬਜੀ ਨਾਲ ਕੰਧ ’ਤੇ ਲਿਖਿਆ ਸੁਸਾਇਡ ਨੋਟ

ਮੌਕੇ ’ਤੇ ਮੌਜੂਦ ਚਸ਼ਮਦੀਦਾਂ ਅਤੇ ਢਾਬਾ ਮਾਲਕ ਵੱਲੋਂ ਘਟਨਾ ਦੀ ਸਾਰੀ ਜਾਣਕਾਰੀ ਦਿੱਤੀ ਗਈ। ਜ਼ਖ਼ਮੀ ਨੌਜਵਾਨ ਦੇ ਨਾਲ ਘਟਨਾ ਸਮੇਂ ਮੌਜੂਦ ਨੌਜਵਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਸਿਕੰਦਰ ਸਿੰਘ ਨਾਲ ਜੇ. ਆਰ. ਸਿਨੇਮਾ ਵਿਖੇ ਫਿਲਮ ਦੇਖਣ ਗਏ ਸੀ ਅਤੇ ਅੰਦਰ ਕੁਝ ਨੌਜਵਾਨ ਉੱਚੀ ਉੱਚੀ ਰੌਲਾ ਪਾ ਰਹੇ ਸੀ ਜਿਨ੍ਹਾਂ ਨੂੰ ਕੁਝ ਪਰਿਵਾਰਾਂ ਵੱਲੋਂ ਸ਼ੋਰ ਮਚਾਉਣ ਤੋਂ ਮਨ੍ਹਾ ਕੀਤਾ ਗਿਆ ਪ੍ਰੰਤੂ ਜਦੋਂ ਉਹ ਨਾ ਹਟੇ ਤਾਂ ਉਨ੍ਹਾਂ ਨੂੰ ਅਸੀਂ ਵੱਲੋਂ ਰੌਲਾ ਨਾ ਪਾਉਣ ਲਈ ਕਿਹਾ।

ਇਹ ਵੀ ਪੜ੍ਹੋ : ਅਰੂਸਾ ਆਲਮ ਨੂੰ ਲੈ ਕੇ ਕੈਪਟਨ-ਰੰਧਾਵਾ ਵਿਚਾਲੇ ਚੱਲ ਰਹੇ ਵਿਵਾਦ ’ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ

ਬਸ ਇਸੇ ਤੋਂ ਗੁੱਸੇ ਵਿਚ ਆਏ ਨੌਜਵਾਨ ਆਪਣੇ ਸਾਥੀਆਂ ਨਾਲ ਵਿਚਕਾਰ ਹੀ ਫ਼ਿਲਮ ਛੱਡ ਕੇ ਚਲੇ ਗਏ ਅਤੇ ਹਥਿਆਰਾਂ ਸਮੇਤ ਵਾਪਸ ਆ ਗਏ ਅਤੇ ਸਾਡੇ ਉੱਤੇ ਹਮਲਾ ਕਰ ਦਿੱਤਾ।  ਦੂਜੇ ਪਾਸੇ ਪੁਲਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਮੌਕੇ ਦੀ ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਫ਼ਰਾਰ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕਾਂਗਰਸ ’ਚ ਫਿਰ ਵਧੀ ਹਲਚਲ, ਦਿੱਲੀ ਰਵਾਨਾ ਹੋਏ ਰੰਧਾਵਾ ਤੇ ਆਸ਼ੂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News