ਕਾਰ ਸਵਾਰਾਂ ਨੇ ਨੌਜਵਾਨ ਨੂੰ ਕੀਤਾ ਅਗਵਾ, ਕੇਸ ਦਰਜ

Friday, Feb 25, 2022 - 06:55 PM (IST)

ਕਾਰ ਸਵਾਰਾਂ ਨੇ ਨੌਜਵਾਨ ਨੂੰ ਕੀਤਾ ਅਗਵਾ, ਕੇਸ ਦਰਜ

ਤਰਨਤਾਰਨ (ਰਾਜੂ, ਬਲਵਿੰਦਰ ਕੌਰ) : ਥਾਣਾ ਸਰਹਾਲੀ ਪੁਲਸ ਨੇ ਨੌਜਵਾਨ ਨੂੰ ਅਗਵਾ ਕਰਕੇ ਲੈ ਜਾਣ ਦੇ ਦੋਸ਼ ਹੇਠ 5 ਅਣਪਛਾਤੇ ਕਾਰ ਸਵਾਰਾਂ ਖ਼ਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਜਸਬੀਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਠੱਠਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਲੜਕਾ ਸੁਖਰਾਜ ਸਿੰਘ (26 ਸਾਲ) ਆਪਣੇ ਦੋਸਤ ਹਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਨਾਲ ਮੋਟਰ ਸਾਈਕਲ ਨੰਬਰ ਪੀ.ਬੀ.10.ਐੱਚ.ਐੱਫ.7869 ’ਤੇ ਸਵਾਰ ਹੋ ਕੇ ਮੋਟਰਸਾਈਕਲ ਦੀ ਰਿਪੇਅਰ ਕਰਵਾਉਣ ਲਈ ਸਰਹਾਲੀ ਆਏ ਸੀ।

ਇਸ ਦੌਰਾਨ ਜਦੋਂ ਉਹ ਵਾਪਸ ਪਿੰਡ ਆਉਣ ਲਈ ਰਵਾਨਾ ਹੋਏ ਤਾਂ ਚੋਹਲਾ ਮੋੜ ਸਰਹਾਲੀ ਕੋਲ ਇਕ ਸਿਲਵਰ ਰੰਗ ਦੀ ਕਾਰ ਨੰਬਰ ਪੀ.ਬੀ.02.ਡੀ.ਜੀ.8400 ’ਤੇ 5 ਨੌਜਵਾਨ ਆਏ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਉਸ ਦੇ ਲੜਕੇ ਸੁਖਰਾਜ ਸਿੰਘ ਨੂੰ ਅਗਵਾ ਕਰਕੇ ਲੈ ਗਏ। ਇਸ ਸਬੰਧੀ ਏ.ਐੱਸ.ਆਈ. ਬਲਦੇਵ ਰਾਜ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ ਮੁਕੱਦਮਾ ਨੰਬਰ 27 ਧਾਰਾ 365 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Gurminder Singh

Content Editor

Related News