ਲਾਪਤਾ ਪੁੱਤ ਦੀ ਭਾਲ ''ਚ ਲੱਗੇ ਪਰਿਵਾਰ ਦੀਆਂ ਟੁੱਟੀਆਂ ਆਸਾਂ, ਨਹੀਂ ਪਤਾ ਸੀ ਇੰਝ ਉਜੜਣਗੀਆਂ ਖੁਸ਼ੀਆਂ
Monday, Sep 23, 2024 - 12:15 PM (IST)
ਭਵਾਨੀਗੜ੍ਹ (ਵਿਕਾਸ ਮਿੱਤਲ) : ਬਿਨਾਂ ਦੱਸੇ ਘਰੋਂ ਗਏ ਇਕ ਨੌਜਵਾਨ ਦੀ ਲਾਸ਼ ਪਟਿਆਲਾ ਨੇੜਿਓਂ ਰਜਵਾਹੇ 'ਚੋਂ ਬਰਾਮਦ ਹੋਈ ਹੈ। ਮ੍ਰਿਤਕ ਪਿਛਲੇ ਦੋ ਦਿਨਾਂ ਤੋਂ ਲਾਪਤਾ ਚੱਲ ਰਿਹਾ ਸੀ। ਮ੍ਰਿਤਕ ਦੀ ਪਛਾਣ 20 ਸਾਲਾ ਹਰਸ਼ਪ੍ਰੀਤ ਸਿੰਘ ਵਾਸੀ ਤੂਰ ਪੱਤੀ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ ਥਾਣਾ ਭਵਾਨੀਗੜ੍ਹ ਦੇ ਏ.ਐੱਸ.ਆਈ ਚਮਕੌਰ ਸਿੰਘ ਨੇ ਦੱਸਿਆ ਕਿ ਬੀਤੀ 20 ਸਤੰਬਰ ਨੂੰ ਹਰਸ਼ਪ੍ਰੀਤ ਸਿੰਘ ਪੁੱਤਰ ਰਘੁਵੀਰ ਸਿੰਘ ਆਪਣੇ ਪਰਿਵਾਰ ਨੂੰ ਬਿਨਾਂ ਕੁੱਝ ਦੱਸੇ ਘਰੋਂ ਚਲਾ ਗਿਆ ਸੀ ਜਿਸ ਸਬੰਧੀ ਅਗਲੇ ਦਿਨ ਹਰਸ਼ਪ੍ਰੀਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਥਾਨਕ ਪੁਲਸ ਕੋਲ ਉਸਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ। ਏ.ਐੱਸ.ਆਈ. ਨੇ ਦੱਸਿਆ ਕਿ ਇਸ ਦੌਰਾਨ ਐਤਵਾਰ ਸ਼ਾਮ ਨੂੰ ਸਮਾਣਾ-ਪਟਿਆਲਾ ਰੋਡ 'ਤੇ ਪਿੰਡ ਭੰਨਰਾਂ-ਭੰਨਰੀ ਨੇੜੇ ਰਜਬਾਹੇ 'ਚ ਹਰਸ਼ਪ੍ਰੀਤ ਦੀ ਲਾਸ਼ ਤਰਦੀ ਹੋਈ ਮਿਲੀ।
ਇਹ ਵੀ ਪੜ੍ਹੋ : ਮਸਾਜ ਸੈਂਟਰ 'ਚ ਗਾਹਕ ਬਣ ਕੇ ਪਹੁੰਚੀ ਪੁਲਸ, ਫਿਰ ਜੋ ਹੋਇਆ ਦੇਖ ਉਡ ਗਏ ਹੋਸ਼
ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਅਪਣੇ ਕਬਜ਼ੇ 'ਚ ਲੈਂਦਿਆਂ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਏ.ਐੱਸ.ਆਈ. ਚਮਕੌਰ ਸਿੰਘ ਅਨੁਸਾਰ ਪਰਿਵਾਰ ਨੇ ਪੁਲਸ ਨੂੰ ਦੱਸਿਆ ਕਿ ਹਰਸ਼ਪ੍ਰੀਤ ਸਿੰਘ 12ਵੀਂ ਪਾਸ ਕਰਨ ਤੋਂ ਬਾਅਦ ਕੰਮ ਦੀ ਤਲਾਸ਼ ਵਿਚ ਸੀ ਅਤੇ ਕੰਮ ਨਾ ਮਿਲਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹਰਸ਼ਪ੍ਰੀਤ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੂੰ ਉਸ ਦੀ ਲਾਸ਼ ਰਜਵਾਹੇ ਤੋਂ ਬਰਾਮਦ ਹੋਈ ਹੈ। ਇਸ ਮਾਮਲੇ 'ਚ ਪੁਲਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬੀਐੱਨਐੱਸ 194 ਤਹਿਤ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਇਆ ਸਖ਼ਤ ਫ਼ਰਮਾਨ, ਜੇ ਨਾ ਮੰਨੇ ਹੁਕਮ ਤਾਂ ਕਾਰਵਾਈ ਲਈ ਰਹੋ ਤਿਆਰ