ਸ਼ੱਕੀ ਹਾਲਾਤ ''ਚ ਨੌਜਵਾਨ ਦੀ ਹਾਦਸੇ ''ਚ ਮੌਤ, ਪਰਿਵਾਰ ਨੇ ਕਿਹਾ ਕਤਲ ਹੋਇਆ
Friday, Oct 18, 2019 - 11:29 AM (IST)

ਪਟਿਆਲਾ (ਇੰਦਰਜੀਤ ਬਖਸ਼ੀ) : ਇਥੋਂ ਦੀ ਗੋਪਾਲ ਕਲੋਨੀ ਦੇ ਰਹਿਣ ਵਾਲੇ ਜੀਵਨ ਸਿੰਘ (20) ਦੀ ਬੀਤੀ ਰਾਤ ਘਲੋੜੀ ਗੇਟ ਕੋਲ ਸ਼ੱਕੀ ਹਾਲਾਤ 'ਚ ਖੂਨ ਨਾਲ ਲਥਪੱਥ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੇ ਪਿਤਾ ਅਤੇ ਸਥਾਨਕ ਲੋਕਾਂ ਨੇ ਜੀਵਨ ਸਿੰਘ ਦਾ ਕਤਲ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤ ਦੀ ਮੌਤ ਹਾਦਸੇ ਵਿਚ ਨਹੀਂ ਸਗੋਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਕਤਲ ਕੀਤਾ ਗਿਆ ਹੈ।
ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ।