ਟਾਂਡਾ ’ਚ ਨਗਰ ਕੀਰਤਨ ਦੌਰਾਨ ਕਤਲ ਕੀਤੇ ਨੌਜਵਾਨ ਦੇ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ

Friday, Jan 19, 2024 - 01:49 PM (IST)

ਟਾਂਡਾ ’ਚ ਨਗਰ ਕੀਰਤਨ ਦੌਰਾਨ ਕਤਲ ਕੀਤੇ ਨੌਜਵਾਨ ਦੇ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਪਿੰਡ ਤਲਵੰਡੀ ਸੱਲਾ ਵਿਖੇ ਹੋਏ ਸਾਹਿਲ ਕਤਲ ਕਾਂਡ ਦੇ ਦੋਸ਼ ਵਿਚ ਨਾਮਜ਼ਦ ਇਕ ਮੁਲਜ਼ਮ ਦੀਪਕ ਉਰਫ ਲਾਡੀ ਪੁੱਤਰ ਕੁਲਦੀਪ ਰਾਮ ਵਾਸੀ ਤਲਵੰਡੀ ਸੱਲਾ ਅਤੇ ਇਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਇਸ ਤੋਂ ਪਹਿਲਾਂ ਮਾਮਲੇ ਵਿਚ ਲੋੜੀਂਦੇ 5 ਮੁਲਜ਼ਮਾਂ ਜਸ਼ਨ, ਪਰਮਵੀਰ ਪੰਮਾ, ਸ਼ਿਵਚਰਨਜੀਤ ਸਿੰਘ, ਅਸ਼ੀਸ਼ ਕੌਸ਼ਲ ਅਤੇ ਅਭਿਸ਼ੇਕ ਉਰਫ ਅਭੀ ਨੂੰ ਗ੍ਰਿਫਤਾਰ ਕਰ ਲਿਆ ਸੀ।

ਦੱਸਣਯੋਗ ਹੈ ਕਿ ਨਗਰ ਕੀਰਤਨ ਦੌਰਾਨ ਦੁੱਧ ਦਾ ਲੰਗਰ ਲਗਾ ਕੇ ਸੇਵਾ ਕਰ ਰਹੇ ਨੌਜਵਾਨ ਨਾਲ ਰੰਜਿਸ਼ ਦੇ ਚੱਲਦਿਆਂ ਮਾਰਕੁੱਟ ਕਰਕੇ ਉਸਦੀ ਮੌਤ ਦਾ ਕਾਰਨ ਬਣਨ ਵਾਲੇ 11 ਨੌਜਵਾਨਾਂ ਖ਼ਿਲਾਫ ਟਾਂਡਾ ਪੁਲਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਸੀ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਸਾਹਿਲ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਇਹ ਮਾਮਲਾ ਕਤਲ ਕੀਤੇ ਗਏ ਨੌਜਵਾਨ ਦੇ ਪਿਤਾ ਕਸ਼ਮੀਰਾ  ਲਾਲ ਪੁੱਤਰ ਬਚਨ ਰਾਮ ਵਾਸੀ ਪੱਤੀ ਤਲਵੰਡੀ ਸੱਲਾ ਦੇ ਬਿਆਨ ਦੇ ਆਧਾਰ ’ਤੇ ਅਭਿਸ਼ੇਕ ਅਭੀ ਪੁੱਤਰ ਰਣਜੀਤ ਸਿੰਘ ਵਾਸੀ ਤਲਵੰਡੀ ਸੱਲਾ, ਅਮ੍ਰਿਤਪਾਲ ਸਿੰਘ ਪੁੱਤਰ ਵਿਜੇ ਕੁਮਾਰ ,ਆਸ਼ੂ ਉਰਫ ਅਸ਼ੀਸ਼ ਪੁੱਤਰ ਵਿਜੇ ਕੁਮਾਰ ਵਾਸੀ ਮਾਨਪੁਰ,ਲਾਡੀ ਪੁੱਤਰ ਕੁਲਦੀਪ ਵਾਸੀ ਤਲਵੰਡੀ ਸੱਲਾ,ਸ਼ਿਵ ਚਰਨਜੀਤ ਪੁੱਤਰ ਸਰਬਜੀਤ ਸਿੰਘ ਵਾਸੀ ਮਾਨਪੁਰ,ਦੀਪੂ ਉਰਫ ਦੀਪ ਵਾਸੀ ਮਾਨਪੁਰ,ਪੰਮਾ ਅਤੇ 4 ਹੋਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਦਰਜ ਕੀਤਾ ਹੈ | ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News