ਮੋਗਾ ''ਚ 21 ਸਾਲਾ ਨੌਜਵਾਨ ਦਾ ਕਤਲ ਮਾਮਲੇ ''ਚ ਪੁਲਸ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ

Saturday, Jul 13, 2024 - 03:11 PM (IST)

ਮੋਗਾ ''ਚ 21 ਸਾਲਾ ਨੌਜਵਾਨ ਦਾ ਕਤਲ ਮਾਮਲੇ ''ਚ ਪੁਲਸ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ

ਮੋਗਾ (ਆਜ਼ਾਦ) : ਮੋਗਾ ਦੇ ਬੁੱਕਣ ਵਾਲਾ ਰੋਡ ਨਿਵਾਸੀ ਸਲੂਨ ਸੰਚਾਲਕ ਹਰਵਿੰਦਰ ਸਿੰਘ ਦੀ ਬੀਤੀ 10 ਜੁਲਾਈ ਦੀ ਰਾਤ ਨੂੰ ਹਥਿਆਰਬੰਦ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ ਵਿਚ ਪੁਲਸ ਨੇ ਪੰਜ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਊਥ ਦੇ ਇੰਚਾਰਜ ਇੰਸਪੈਕਟਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਦੀ ਸ਼ਿਕਾਇਤ ’ਤੇ ਇਕ ਮਹਿਲਾ ਸਮੇਤ 6 ਖਿਲ਼ਾਫ਼ ਮਾਮਲਾ ਦਰਜ ਕੀਤਾ ਸੀ।

ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਤਲ ਮਾਮਲੇ ਵਿਚ ਪੰਕਜ ਚੋਪੜਾ, ਉਸਦੀ ਪਤਨੀ ਸੀਮਾ, ਸੰਦੀਪ ਸਿੰਘ, ਦਮਨ ਚੋਪੜਾ, ਅਮਨਜੋਤ ਉਰਫ ਲਵ ਸਾਰੇ ਨਿਵਾਸੀ ਪਹਾੜਾ ਸਿੰਘ ਚੌਕ ਮੋਗਾ ਨੂੰ ਕਾਬੂ ਕੀਤਾ ਗਿਆ ਹੈ ਜਦਕਿ ਗਗਨ ਭਲੂਰ ਨਿਵਾਸੀ ਮੁਹੱਲਾ ਲਾਹੋਰੀਆ ਵਾਲਾ ਮੋਗਾ ਦੀ ਗ੍ਰਿਫਤਾਰੀ ਬਾਕੀ ਹੈ, ਜਿਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜ ਕਥਿਤ ਦੋਸ਼ੀਆ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਥਿਤ ਮੁਲਜ਼ਮਾਂ ਨੂੰ ਪੁੱਛ-ਗਿੱਛ ਤੋਂ ਬਾਅਦ ਹੱਤਿਆ ਦੇ ਮਾਮਲੇ ਵਿਚ ਕਈ ਅਹਿਮ ਖੁਲਾਸੇ ਮਿਲਣ ਦੀ ਸੰਭਾਵਨਾ ਹੈ।


author

Gurminder Singh

Content Editor

Related News