ਨਾਭਾ ’ਚ ਮਾਪਿਆਂ ਦੇ ਇਕਲੌਤੇ ਪੁੱਤ ਨੂੰ ਕਤਲ ਕਰਨ ਦੇ ਮਾਮਲੇ ’ਚ ਨਵਾਂ ਮੋੜ, ਸਾਹਮਣੇ ਆਇਆ ਪੂਰਾ ਸੱਚ

Tuesday, Apr 04, 2023 - 06:31 PM (IST)

ਨਾਭਾ ’ਚ ਮਾਪਿਆਂ ਦੇ ਇਕਲੌਤੇ ਪੁੱਤ ਨੂੰ ਕਤਲ ਕਰਨ ਦੇ ਮਾਮਲੇ ’ਚ ਨਵਾਂ ਮੋੜ, ਸਾਹਮਣੇ ਆਇਆ ਪੂਰਾ ਸੱਚ

ਨਾਭਾ (ਰਾਹੁਲ ਖੁਰਾਣਾ) : ਬੀਤੇ ਦਿਨੀਂ ਨਾਭਾ ਬਲਾਕ ਦੇ ਪਿੰਡ ਲੋਹਾਰਮਾਜਰਾ ਦੇ ਰਹਿਣ ਵਾਲੇ ਨੌਜਵਾਨ ਕਮਲਪ੍ਰਿੰਸ (19) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਸ ਵੱਲੋਂ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਜਿੱਥੇ ਹਲ ਕਰ ਲਿਆ ਗਿਆ ਹੈ, ਉਥੇ ਹੀ ਕਮਲ ਨੂੰ ਕਤਲ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਨਾਭਾ ਦੇ ਡੀ. ਐੱਸ. ਪੀ. ਦਵਿੰਦਰ ਸਿੰਘ ਅੱਤਰੀ ਨੇ ਦੱਸਿਆ ਕਿ ਕਮਲਪ੍ਰਿੰਸ ਦਾ ਕਤਲ ਉਸ ਦੇ ਹੀ 3 ਦੋਸਤਾਂ ਵੱਲੋਂ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਪਹਿਲਾਂ ਇਕੱਠੇ ਸ਼ਰਾਬ ਪੀਤੀ ਗਈ, ਜਿਸ ਤੋਂ ਬਾਅਦ ਦੋਸਤਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਇਸੇ ਦੌਰਾਨ ਉਨ੍ਹਾਂ ਨੇ ਕਮਲਪ੍ਰਿੰਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਕਾਤਲਾਂ ਖ਼ਿਲਾਫ਼ ਖਿਲਾਫ਼ ਧਾਰਾ 302 ਦੇ ਤਹਿਤ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ : ਇੰਸਟਾਗ੍ਰਾਮ ’ਤੇ ਹੁਸਨ ਦਾ ਜਲਵਾ ਦਿਖਾ ਕੇ ਬਲੈਕਮੇਲ ਕਰਨ ਵਾਲੀ ਜਸਨੀਤ ਕੌਰ ’ਤੇ ਹੋਇਆ ਵੱਡਾ ਖ਼ੁਲਾਸਾ

ਦੋ ਮਹੀਨੇ ਬਾਅਦ ਕਮਲਪ੍ਰਿੰਸ ਨੇ ਜਾਣਾ ਸੀ ਆਸਟ੍ਰੇਲੀਆ

ਮ੍ਰਿਤਕ ਨੌਜਵਾਨ ਕਮਲਪ੍ਰਿੰਸ ਨੇ ਦੋ ਮਹੀਨੇ ਬਾਅਦ ਆਸਟ੍ਰੇਲੀਆ ਪੜ੍ਹਾਈ ਕਰਨ ਲਈ ਜਾਣਾ ਸੀ। ਪਰਿਵਾਰ ਦੇ ਇਕਲੌਤੇ ਪੁੱਤਰ ਨੂੰ ਲੈ ਕੇ ਬਹੁਤ ਵੱਡੀਆਂ ਆਸਾਂ ਸਨ ਕਿ ਸਾਡਾ ਪੁੱਤਰ ਆਸਟ੍ਰੇਲੀਆ ਪੜ੍ਹ-ਲਿਖ ਕੇ ਇਕ ਵੱਡਾ ਮੁਕਾਮ ਹਾਸਲ ਕਰੇਗਾ ਪਰ ਪੀੜਤ ਪਰਿਵਾਰ ਦੀਆਂ ਸਾਰੀਆਂ ਆਸਾ ਧਰੀਆਂ-ਧਰਾਈਆਂ ਰਹਿ ਗਈਆਂ। ਪਰਿਵਾਰ ਨੂੰ ਬਿਲਕੁਲ ਯਕੀਨ ਨਹੀਂ ਸੀ ਕਿ ਸਾਡੇ ਪੁੱਤ ਨਾਲ ਅਜਿਹਾ ਵੀ ਹੋ ਸਕਦਾ ਹੈ। ਪਰਿਵਾਰ ਨੇ ਕਾਤਲਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ : ਥਾਣਾ ਡੇਹਲੋਂ ’ਚ ਤਾਇਨਾਤ ਏ. ਐੱਸ. ਆਈ. ਤੇ ਹੌਲਦਾਰ ਗ੍ਰਿਫ਼ਤਾਰ, ਹੈਰਾਨ ਕਰਨ ਵਾਲਾ ਹੈ ਮਾਮਲਾ

ਕੀ ਕਹਿਣਾ ਹੈ ਡੀ. ਐੱਸ. ਪੀ. ਦਾ

ਇਸ ਮੌਕੇ ਨਾਭਾ ਦੇ ਡੀ. ਐੱਸ. ਪੀ. ਦਵਿੰਦਰ ਅੱਤਰੀ ਨੇ ਦੱਸਿਆ ਕਤਲ ਦੀ ਵਾਰਦਾਤ ਵਿਚ ਇਨ੍ਹਾਂ ਤਿੰਨ ਮੁਲਜ਼ਮਾਂ ਨੇ ਸ਼ਰਾਬ ਦੀ ਬੋਤਲ ਅਤੇ ਚਾਕੂ ਦਾ ਇਸਤੇਮਾਲ ਕੀਤਾ। ਇਹ ਤਿੰਨੇ ਆਲੇ-ਦੁਆਲੇ ਦੇ ਪਿੰਡਾਂ ਦੇ ਹੀ ਹਨ ਜਿਨ੍ਹਾਂ ਦੇ ਨਾਮ ਪਵਿੱਤਰ ਸਿੰਘ ਪਿੰਡ ਹਿੰਮਤਪੁਰਾ, ਸੁੱਖੀ ਪਿੰਡ ਬਿਨਾਹੇੜੀ ਅਤੇ ਅਵਤਾਰ ਸਿੰਘ ਜੋ ਕਿ ਨਾਭਾ ਬਲਾਕ ਦੇ ਪਿੰਡ ਕੋਟ ਖੁਰਦ ਦਾ ਰਹਿਣ ਵਾਲਾ ਹੈ। ਇਨ੍ਹਾਂ ਨੇ ਕਮਲਪ੍ਰਿੰਸ ਨੂੰ ਸ਼ਰਾਬ ਦੀਆਂ ਬੋਤਲਾਂ ਅਤੇ ਚਾਕੂ ਨਾਲ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਮੌਕੇ ਮੁਲਜ਼ਮ ਨੇ ਕਿਹਾ ਕਿ ਇਹ ਕਤਲ ਅਸੀਂ ਤਿੰਨਾਂ ਵੱਲੋਂ ਕੀਤਾ ਗਿਆ ਹੈ ਕਿਉਂਕਿ ਅਸੀਂ ਸ਼ਰਾਬ ਦਾ ਸੇਵਨ ਕਰਕੇ ਸਾਡੀ ਕਮਲਪ੍ਰਿੰਸ ਨਾਲ਼ ਲੜਾਈ ਹੋ ਗਈ ਅਤੇ ਅਸੀਂ ਉਸ ਦੇ ਹੀ ਮੋਟਰਸਾਈਕਲ ’ਤੇ ਉਸ ਨੂੰ ਕੁੱਟਦੇ-ਕੁੱਟਦੇ ਅੱਗੇ ਲੈ ਗਏ ਅਤੇ ਅੱਗੇ ਜਾ ਕੇ ਉਸ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਪਤਨੀ ਤੇ ਨੌਜਵਾਨ ਪੁੱਤ ਨੂੰ ਕਤਲ ਕਰਨ ਵਾਲੇ ਏ. ਐੱਸ. ਆਈ. ਨੇ ਖੁਦ ਨੂੰ ਮਾਰੀ ਗੋਲ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News