ਵੱਡੀ ਵਾਰਦਾਤ ਨਾਲ ਕੰਬਿਆ ਨਾਭਾ, ਘਰ ''ਚ ਵੜ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

06/07/2024 7:27:17 PM

ਪਟਿਆਲਾ/ਨਾਭਾ (ਰਾਹੁਲ) : ਨਾਭਾ ਬਲਾਕ ਦੇ ਪਿੰਡ ਦੰਦਰਾਲਾ ਖਰੋੜ ਵਿਖੇ 32 ਸਾਲਾ ਨੌਜਵਾਨ ਜਗਦੇਵ ਸਿੰਘ ਉਰਫ ਗੋਰਾ ਦਾ ਘਰ ਦੇ ਅੰਦਰ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਦੀ ਵਾਰਦਾਤ ਨੂੰ ਰਾਤ ਨੂੰ ਅੰਜਾਮ ਦਿੱਤਾ ਗਿਆ। ਤੜਕਸਾਰ ਜਦੋਂ ਘਰਦਿਆਂ ਨੂੰ ਆਪਣੇ ਪੁੱਤ ਦੀ ਖੂਨ ਨਾਲ ਲੱਥ-ਪੱਥ ਲਾਸ਼ ਵੇਖੀ ਤਾਂ ਉਨ੍ਹਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਸ ਸਬੰਧੀ ਥਾਣਾ ਭਾਦਸੋਂ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਪੁਲਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ

ਮ੍ਰਿਤਕ ਨੌਜਵਾਨ ਜਗਦੇਵ ਸਿੰਘ ਕੰਬਾਈਨ 'ਤੇ ਫੋਰਮੈਨ ਦਾ ਕੰਮ ਕਰਦਾ ਸੀ। 

ਇਸ ਮੌਕੇ ਮ੍ਰਿਤਕ ਜਗਦੇਵ ਸਿੰਘ ਦੇ ਰਿਸ਼ਤੇਦਾਰ ਗੋਰਾ ਸਿੰਘ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਸਾਡੇ ਪੁੱਤਰ ਦਾ ਕਤਲ ਕਿਸ ਨੇ ਕੀਤਾ ਹੈ ਪਰ ਇਸ ਕਤਲ ਨੂੰ ਤਿੰਨ ਚਾਰ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ ਜਾਪਤਾ ਹੈ। ਮ੍ਰਿਤਕ ਨੌਜਵਾਨ ਜਗਦੇਵ ਸਿੰਘ ਕੰਬਾਈਨ 'ਤੇ ਫੋਰਮੈਨ ਸੀ। ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਪਿੰਡ ਵਾਸੀ ਮਨਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਮੰਜੇ 'ਤੇ ਖੂਨ ਨਾਲ ਲੱਥਪੱਥ ਪਈ ਸੀ। ਮ੍ਰਿਤਕ ਦੀ ਮਾਤਾ ਨੇ ਆ ਕੇ ਉਨ੍ਹਾਂ ਨੂੰ ਇਸ ਬਾਰੇ ਆ ਕੇ ਜਾਣਕਾਰੀ ਦਿੱਤੀ। ਮ੍ਰਿਤਕ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੋਇਆ ਸੀ। ਇਸ ਮੌਕੇ ਥਾਣਾ ਭਾਦਸੋਂ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਮਾਤਾ ਦੇ ਬਿਆਨਾਂ 'ਤੇ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਨੌਜਵਾਨ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ। ਪੁਲਸ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਤਲ ਕਾਂਡ ਵਿਚ ਖੁਲਾਸਾ ਕਰੇਗੀ। 

ਇਹ ਵੀ ਪੜ੍ਹੋ : ਚੋਣ ਨਤੀਜਿਆਂ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਐਕਸ਼ਨ, ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News