ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਕਿਰਚਾਂ ਮਾਰ ਕੇ ਕੀਤਾ ਨੌਜਵਾਨ ਦਾ ਕਤਲ

Saturday, Feb 27, 2021 - 11:48 AM (IST)

ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਕਿਰਚਾਂ ਮਾਰ ਕੇ ਕੀਤਾ ਨੌਜਵਾਨ ਦਾ ਕਤਲ

ਤਰਨ ਤਾਰਨ (ਰਮਨ)- ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਮਾਮੂਲੀ ਤਕਰਾਰ ਨੂੰ ਲੈ ਇਕ ਵਿਅਕਤੀ ਵਲੋਂ ਨੌਜਵਾਨ ਦਾ ਕਿਰਚ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਤਰਨ ਤਾਰਨ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਅਗਲੇਰੀ ਕਾਰਵਾਈ ਸ਼ੁਰੂ ਕੀਤੀ।

ਇਹ ਵੀ ਪੜ੍ਹੋ : ਚੌਕ ਮਹਿਤਾ : ਪਹਿਲਾਂ ਪਤਨੀ ਫਿਰ ਧੀ ਦਾ ਕੀਤਾ ਕਤਲ, ਮਗਰੋਂ ਕਰ ਲਈ ਖ਼ੁਦਕੁਸ਼ੀ

ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ (27) ਪੁੱਤਰ ਮਿਲਖਾ ਸਿੰਘ ਵਾਸੀ ਪੱਖੋਕੇ ਦਾ ਮਨਦੀਪ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਰੱਖ ਸ਼ੇਖ ਫੱਤਾ ਨਾਲ ਦੁਪਹਿਰੇ ਕਿਸੇ ਗੱਲ ਨੂੰ ਲੈ ਮਾਮੂਲੀ ਤਕਰਾਰ ਹੋ ਗਿਆ ਜਿਸ ਤੋਂ ਬਾਅਦ ਮਨਦੀਪ ਸਿੰਘ ਨੇ ਕਿਰਚ ਨਾਲ ਮਨਪ੍ਰੀਤ ਉਪਰ ਹਮਲਾ ਕਰ ਦਿੱਤਾ। ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੂੰ ਸੂਚਨਾ ਦੇਣ ਉਪਰੰਤ ਪੁਲਸ ਪਾਰਟੀ ਸਣੇ ਥਾਣਾ ਸਦਰ ਤਰਨਤਾਰਨ ਦੇ ਮੁਖੀ ਪ੍ਰਭਜੀਤ ਸਿੰਘ ਪੁੱਜ ਗਏ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਬੰਗਾ 'ਚ ਦਿਲ ਕੰਬਾਉਣ ਵਾਲੀ ਘਟਨਾ, ਪਹਿਲਾਂ ਘੁੱਟਿਆ ਪਤਨੀ ਦਾ ਗਲਾ, ਫਿਰ ਲਗਾ ਦਿੱਤੀ ਅੱਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News