ਭੀਖੀ ’ਚ ਵੱਡੀ ਵਾਰਦਾਤ, ਅਨਾਜ ਮੰਡੀ ਵਿਚ ਕਤਲ ਕੀਤਾ ਨੌਜਵਾਨ

Monday, Apr 26, 2021 - 09:52 PM (IST)

ਭੀਖੀ ’ਚ ਵੱਡੀ ਵਾਰਦਾਤ, ਅਨਾਜ ਮੰਡੀ ਵਿਚ ਕਤਲ ਕੀਤਾ ਨੌਜਵਾਨ

ਭੀਖੀ (ਵੇਦ ਤਾਇਲ) : ਸਥਾਨਕ ਅਨਾਜ ਮੰਡੀ ਵਿਚ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਬਾਕ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਸਮਾਊ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਜੀਤ ਸਿੰਘ ਮੰਡੀ ਵਿਚ ਲੇਬਰ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ : ਫਗਵਾੜਾ ’ਚ ਪਤੀ ਨੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੀ ਪਤਨੀ, ਖੁਦ ਹੀ ਪੁਲਸ ਨੂੰ ਦਿੱਤੀ ਕਤਲ ਦੀ ਸੂਚਨਾ

ਉਧਰ ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਦਾ ਆਖਣਾ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਸਾਊਦੀ ਅਰਬ ਗਏ ਵਿਅਕਤੀ ਨਾਲ ਵਾਪਰਿਆ ਭਾਣਾ, ਪਰਿਵਾਰ ਨੂੰ ਮਿਲਣਾ ਵੀ ਨਾ ਹੋਇਆ ਨਸੀਬ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News