ਸ਼ੱਕੀ ਹਾਲਤ ’ਚ ਨੌਜਵਾਨ ਦਾ ਕਤਲ, ਛੱਪੜ ’ਚ ਸੁੱਟੀ ਲਾਸ਼

Sunday, May 23, 2021 - 03:54 PM (IST)

ਸ਼ੱਕੀ ਹਾਲਤ ’ਚ ਨੌਜਵਾਨ ਦਾ ਕਤਲ, ਛੱਪੜ ’ਚ ਸੁੱਟੀ ਲਾਸ਼

ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ’ਚ ਕਤਲ ਕਰਨ ਤੋਂ ਬਾਅਦ ਛੱਪੜ ’ਚ ਸੁੱਟੀ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਥਾਣਾ ਚਾਟੀਵਿੰਡ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜੋਗਾ ਸਿੰਘ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਅਰਬ ਦੇਸ਼ਾਂ ’ਚ ਮਰੇ 233 ਬਦਕਿਸਮਤ ਲੋਕਾਂ ਦੀਆਂ ਲਾਸ਼ਾਂ ਵਤਨ ਪਹੁੰਚਾ ਚੁੱਕੇ ਨੇ ‘ਡਾ.ਓਬਰਾਏ’, ਕੀਤੀ ਇਹ ‘ਅਪੀਲ’

ਮ੍ਰਿਤਕ ਦੇ ਭਰਾ ਬਲਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦਾ ਭਰਾ ਜੋਗਾ ਸਿੰਘ ਘਰ ਤੋਂ ਗਿਆ ਸੀ ਅਤੇ ਵਾਪਸ ਨਹੀਂ ਪਰਤਿਆ। ਬੀਤੀ ਰਾਤ 7 ਵਜੇ ਉਸ ਨੂੰ ਸੂਚਨਾ ਮਿਲੀ ਕਿ ਉਸਦੇ ਭਰਾ ਦੀ ਲਾਸ਼ ਪਿੰਡ ਕਲੇਰ ਘੁਮਾਣ ਦੇ ਛੱਪੜ ’ਚ ਪਈ ਹੈ। ਜਦੋਂ ਉਸ ਨੇ ਮੌਕੇ ’ਤੇ ਜਾ ਕੇ ਵੇਖਿਆ ਤਾਂ ਉਸਦੇ ਭਰਾ ਦੇ ਸਿਰ ਅਤੇ ਮੂੰਹ ’ਤੇ ਸੱਟਾਂ ਲੱਗੀਆਂ ਹੋਈਆਂ ਸੀ। ਦੂਜੇ ਪਾਸੇ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਗ੍ਰੰਥੀ ਦੀ ਘਿਨੌਣੀ ਕਰਤੂਤ, ਬੱਚੀ ਨਾਲ ਕਰ ਰਿਹਾ ਸੀ ਅਸ਼ਲੀਲ ਹਰਕਤਾਂ, ਖੰਭੇ ਨਾਲ ਬੰਨ ਚਾੜ੍ਹਿਆ ਕੁਟਾਪਾ (ਵੀਡੀਓ)


author

rajwinder kaur

Content Editor

Related News