ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਮਹਿਲਾ ਨੂੰ ਮਿਲਣ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

05/25/2021 5:29:13 PM

ਅੰਮ੍ਰਿਤਸਰ (ਸੁਮਿਤ ਖੰਨਾ) : ਥਾਣਾ ਖਿਲਚੀਆਂ ਅਧੀਨ ਪੈਂਦੇ ਪਿੰਡ ਧੂਲਕਾ ਵਿਖੇ ਬੀਤੀ ਰਾਤ ਇਕ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪੱਡੇ ਦੇ ਰੂਪ ਵਿਚ ਹੋਈ ਹੈ।

ਇਹ ਵੀ ਪੜ੍ਹੋ : ਖਾਲਿਸਤਾਨ ਟਾਈਗਰ ਫੋਰਸ ਦੇ ਕਾਰਕੁਨਾਂ ਵੱਲੋਂ ਵੱਡੇ ਖ਼ੁਲਾਸੇ, ਸੁੱਖਾ ਲੰਮੇ ਦੇ ਕਤਲ ਦਾ ਬਿਆਨ ਕੀਤਾ ਪੂਰਾ ਸੱਚ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਵਿੰਦਰ ਨੂੰ ਇਕ ਮਹਿਲਾ ਨੇ ਘਰ ਵਿਚ ਮਿਲਣ ਲਈ ਬੁਲਾਇਆ ਸੀ ਪਰ ਉਕਤ ਮਹਿਲਾ ਦੇ ਪਰਿਵਾਰ ਵਾਲਿਆਂ ਨੇ ਗੁਰਵਿੰਦਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਕਤਲ ਕਰ ਦਿੱਤਾ। ਉਧਰ ਪੁਲਸ ਥਾਣਾ ਖਿਲਚੀਆਂ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ ’ਚ ਪੁਲਸ ਨੇ ਦੇਹ ਵਪਾਰ ਦੇ ਅੱਡੇ ’ਤੇ ਮਾਰਿਆ ਛਾਪਾ, ਹੋਏ ਹੈਰਾਨ ਕਰਨ ਵਾਲੇ ਖ਼ੁਲਾਸੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News