ਵਿਧਾਇਕ ਦੀ ਪਾਇਲਟ ਗੱਡੀ ਨੇ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ (ਵੀਡੀਓ)
Friday, Jun 16, 2023 - 06:42 PM (IST)

ਫ਼ਰੀਦਕੋਟ (ਵੈੱਬ ਡੈੱਕਸ, ਰਾਜਨ) : ਪੁਲਸ ਦੀ ਪਾਈਲਟ ਗੱਡੀ ਨਾਲ ਮੋਟਰਸਾਇਕਲ ਸਵਾਰਾਂ ਦੀ ਹੋਈ ਕਥਿੱਤ ਜ਼ਬਰਦਸਤ ਟੱਕਰ ਵਿਚ ਦੋ ਮੋਟਰਸਾਇਕਲ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਪਾਇਲਟ ਗੱਡੀ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਸੁਰੱਖਿਆ ਕਾਫਲੇ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਵਾਰਦਾਤ, ਛਬੀਲ ’ਚ ਹੋਈ ਬਹਿਸ ਤੋਂ ਬਾਅਦ ਬੇਰਹਿਮੀ ਨਾਲ ਨਿਹੰਗ ਸਿੰਘ ਦਾ ਕਤਲ
ਇਹ ਵੀ ਪਤਾ ਲੱਗਾ ਹੈ ਕਿ ਇਸ ਘਟਨਾਂ ਤੋਂ ਬਾਅਦ ਪਾਇਲਟ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪ੍ਰਾਪਤ ਸੰਖੇਪ ਜਾਣਕਾਰੀ ਅਨੁਸਾਰ ਮ੍ਰਿਤਕ ਜ਼ਿਲ੍ਹੇ ਦੇ ਪਿੰਡ ਝੋਟੀਵਾਲਾ ਦੇ ਵਸਨੀਕ ਦੱਸੇ ਜਾ ਰਹੇ ਹਨ ਜੋ ਸਥਾਨਕ ਸਾਦਿਕ ਰੋਡ ’ਤੇ ਪਾਇਲਟ ਗੱਡੀ ਨਾਲ ਹਾਦਸੇ ਦਾ ਸ਼ਿਕਾਰ ਹੋ ਗਏ। ਖਬਰ ਲਿਖੇ ਜਾਣ ਤੱਕ ਪੁਲਸ ਵੱਲੋਂ ਕਾਰਵਾਈ ਜਾਰੀ ਸੀ। ਬੇਸ਼ੱਕ ਮੌਕੇ ’ਤੇ ਪੁਲਸ ਅਧਿਕਾਰੀਆਂ ਨੇ ਪੁੱਜ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਹੈ ਪ੍ਰੰਤੂ ਖਬਰ ਲਿਖੇ ਜਾਣ ਤੱਕ ਮ੍ਰਿਤਕਾਂ ਦੇ ਵਾਰਸਾਂ ਵਿਚ ਰੋਸ ਪਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ : ਸਾਲ ਪਹਿਲਾਂ ਹੋਈ ਕੁੜਮਾਈ ਤੋਂ ਮੰਗੇਤਰ ਨੇ ਪੈਰ ਖਿੱਚੇ ਪਛਾਂਹ, ਕੁੜੀ ਨੇ ਉਹ ਕੀਤਾ ਜੋ ਸੋਚਿਆ ਨਾ ਸੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani