ਘਰੇਲੂ ਕਲੇਸ਼ ਕਾਰਨ ਨੌਜਵਾਨ ਨੇ ਨਿਗਲਿਆ ਜ਼ਹਿਰ
Thursday, May 29, 2025 - 04:23 PM (IST)

ਅਬੋਹਰ (ਸੁਨੀਲ) : ਘਰੇਲੂ ਕਲੇਸ਼ ਕਾਰਨ ਲਾਈਨੋਂ ਪਾਰ ਇਲਾਕੇ ਨਵੀਂ ਆਬਾਦੀ ਦੇ ਰਹਿਣ ਵਾਲੇ 35 ਸਾਲਾ ਨੌਜਵਾਨ ਨੇ ਅੱਜ ਦੁਪਹਿਰੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਕਾਰਨ ਉਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਗੰਭੀਰ ਹਾਲਤ ਕਾਰਨ ਉਸਨੂੰ ਰੈਫਰ ਕਰ ਦਿੱਤਾ ਗਿਆ। ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਨੀਰਜ ਪੁੱਤਰ ਜਗਦੀਸ਼ ਲਾਲ ਵਾਸੀ ਨਵੀਂ ਆਬਾਦੀ ਨੇ ਅੱਜ ਦਿਨ ਵੇਲੇ ਘਰ ’ਚ ਰੱਖਿਆ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ, ਜਿਸ ਕਾਰਨ ਉਸਦੀ ਹਾਲਤ ਵਿਗੜ ਗਈ। ਇਸ ਗੱਲ ਦਾ ਪਤਾ ਲੱਗਦੇ ਹੀ ਪਰਿਵਾਰਕ ਮੈਂਬਰ ਉਸ ਨੂੰ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਡਾ. ਸੁਰੇਸ਼ ਕੰਬੋਜ ਨੇ ਉਸਨੂੰ ਰੈਫਰ ਕਰ ਦਿੱਤਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।