ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ

11/01/2017 4:27:43 PM

ਬਟਾਲਾ (ਸੈਂਡੀ) - ਬੁੱਧਵਾਰ ਕਸਬਾ ਘੁਮਾਣ ਦੇ ਪਿੰਡ ਕੌੜੇ ਵਿਖੇ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਥਾਣਾ ਘੁਮਾਣ ਦੇ ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਪਵਨ ਕੁਮਾਰ (26) ਪੁੱਤਰ ਰਜਿੰਦਰ ਕੁਮਾਰ ਵਾਸੀ ਪਿੰਡ ਕੋੜੇ ਦੀ ਲਾਸ਼ ਪਿੰਡ ਚੋਲਚੱਕ ਦੀਆਂ ਮੜੀਆਂ 'ਚ ਦਰੱਖਤ ਨਾਲ ਲਟਕਦੀ ਮਿਲੀ ਹੈ। ਅਸੀਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਤੇ ਮ੍ਰਿਤਕ ਦੇ ਪਿਤਾ ਰਜਿੰਦਰ ਕੁਮਾਰ ਦੇ ਬਿਆਨਾਂ 'ਤੇ ਥਾਣਾ ਘੁਮਾਣ ਵਿਖੇ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਸ ਮੁਤਾਬਿਕ ਹਾਲ ਦੀ ਘੜੀ ਮੌਤ ਦੇ ਕਾਰਨ ਦਾ ਪਤਾ ਨਹੀਂ ਚੱਲ ਪਾਇਆ। ਪੁਲਸ ਇਸ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।