ਨੌਜਵਾਨ ਨੇ ਰੇਲਗੱਡੀ ਅੱਗੇ ਛਲਾਂਗ ਲਾ ਕੇ ਕੀਤੀ ਆਤਮਹੱਤਿਆ
Tuesday, Sep 05, 2017 - 06:21 PM (IST)

ਅਬੋਹਰ (ਸੁਨੀਲ) : ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਵਰਿਆਮਖੇੜਾ ਵਾਸੀ ਇਕ ਨੌਜਵਾਨ ਨੇ ਬੀਤੀ ਰਾਤ ਰੇਲਗੱਡੀ ਅੱਗੇ ਛਲਾਂਗ ਲਾ ਕੇ ਆਤਮਹੱਤਿਆ ਕਰ ਲਈ। ਮੰਗਲਵਾਰ ਸਵੇਰੇ ਪੁਲਸ ਨੇ ਮ੍ਰਿਤਕ ਦੇ ਪੋਸਟਮਾਰਟਮ ਦੇ ਉਪਰੰਤ ਬਾਅਦ ਲਾਸ਼ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਵਿਨੋਦ ਪੁੱਤਰ ਟਿੰਕੂ ਰਾਮ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਵਿਨੋਦ ਕੁਮਾਰ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਸੀ ਅਤੇ ਬੀਤੀ ਸ਼ਾਮ ਘਰ ਤੋਂ ਗੁੰਮ ਹੋ ਗਿਆ।
ਮੰਗਲਵਾਰ ਸਵੇਰੇ ਉਸਦੀ ਲਾਸ਼ ਕਿਲਿਆਂਵਾਲੀ ਰੋਡ ਤੇ ਰੇਲਵੇ ਦੀ ਲਾਈਨਾਂ ਵਿਚ ਪਈ ਹੋਈ ਮਿਲੀ। ਇੱਧਰ ਸਮਾਜ ਸੇਵੀ ਸੰਸਥਾ ਨਰ ਸੇਵਾ ਨਾਰਾਇਣ ਸੇਵਾ ਸੰਮਤੀ ਮੈਂਬਰਾਂ ਨੇ ਜੀ. ਆਰ. ਪੀ. ਪੁਲਸ ਦੀ ਨਿਗਰਾਣੀ ਵਿਚ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਤੇ 174 ਦੀ ਕਾਰਵਾਈ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ।