ਪੰਜਾਬ ''ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
Wednesday, Sep 16, 2026 - 07:33 PM (IST)
ਜੰਡਿਆਲਾ ਗੁਰੂ (ਅਕਸ਼ੇ) : ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਨਵਾਂ ਪਿੰਡ ਵਿਚ ਪੁਲਸ ਚੌਂਕੀ ਦੇ ਸਾਹਮਣੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਵਿਚ ਇਕ ਹੋਰ ਨੌਜਵਾਨ ਗੋਲੀਆਂ ਲੱਗਣ ਕਾਰਣ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨਾਂ ਦੇ ਲੱਗੀਆਂ ਗੋਲੀਆਂ ਸਨ, ਜਿਸ ਕਾਰਣ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਸਰੇ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਕਾਰਵਾਈ ਦੇ ਹੁਕਮ, ਲੋਕਾਂ ਨੂੰ ਕੀਤੀ ਗਈ ਖਾਸ ਅਪੀਲ
ਦੱਸਿਆ ਜਾ ਰਿਹਾ ਹੈ ਕਿ ਪੁਲਸ ਚੌਂਕੀ ਦੇ ਸਾਹਮਣੇ ਵਾਪਰੀ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
