ਪੰਜਾਬ ਦੇ ਨੌਜਵਾਨਾਂ ਦੀਆਂ ਲੱਗੀਆਂ ਮੌਜਾਂ

Monday, Dec 30, 2024 - 05:19 PM (IST)

ਪੰਜਾਬ ਦੇ ਨੌਜਵਾਨਾਂ ਦੀਆਂ ਲੱਗੀਆਂ ਮੌਜਾਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਦੀ ਬਜਾਏ ਰੁਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੇ ਦਿੱਤੇ ਹੋਕੇ 'ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ ਤਕਰੀਬਨ ਪੰਜਾਹ ਹਜ਼ਾਰ ਰੈਗੂਲਰ ਨੌਕਰੀਆਂ ਹੀ ਨਹੀਂ ਦਿੱਤੀਆਂ ਸਗੋਂ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿਚ ਵੀ ਸਹਾਇਤਾ ਕੀਤੀ ਹੈ। ਸੂਬਾ ਸਰਕਾਰ ਦੀਆਂ ਦੋ ਸਾਲਾਂ ਅਤੇ 9 ਮਹੀਨਿਆਂ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਆਪਣੇ ਕਾਰਜਕਾਲ ਦੇ ਪਹਿਲੇ 33 ਮਹੀਨਿਆਂ ਦੌਰਾਨ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ 49,949 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਆਪਣੇ ਆਪ ਵਿਚ ਇਕ ਰਿਕਾਰਡ ਹੈ। ਇਸ ਤੋਂ ਇਲਾਵਾ ਸੂਬੇ ਵਿਚ 4,725 ਤੋਂ ਵੱਧ ਪਲੇਸਮੈਂਟ ਕੈਂਪ ਲਗਾ ਕੇ 2,65,430 ਉਮੀਦਵਾਰਾਂ ਨੂੰ ਨਿੱਜੀ ਖੇਤਰ ਵਿਚ ਨੌਕਰੀਆਂ ਪ੍ਰਾਪਤ ਕਰਨ ਲਈ ਸਹਾਇਤਾ ਵੀ ਪ੍ਰਦਾਨ ਕੀਤੀ ਗਈ। 

ਇਹ ਵੀ ਪੜ੍ਹੋ : ਵੱਡੀ ਖ਼ਬਰ :  ਪੰਜਾਬ ਦੇ ਸਕੂਲਾਂ ਵਿਚ ਵੱਧਣਗੀਆਂ ਛੁੱਟੀਆਂ! ਲਿਆ ਜਾ ਸਕਦੈ ਵੱਡਾ ਫ਼ੈਸਲਾ

ਪੰਜਾਬ ਹੁਨਰ ਵਿਕਾਸ ਮਿਸ਼ਨ ਨੇ 64,427 ਉਮੀਦਵਾਰਾਂ ਨੂੰ ਕੈਪਟਿਵ ਰੁਜ਼ਗਾਰਦਾਤਾਵਾਂ, ਸਰਕਾਰੀ ਅਤੇ ਪ੍ਰਾਈਵੇਟ ਹੁਨਰ ਸਿਖਲਾਈ ਏਜੰਸੀਆਂ ਰਾਹੀਂ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ, ਐਡਵਾਂਸ ਰੈਸਪੀਰੇਟਰੀ ਥੈਰੇਪਿਸਟ, ਵੇਅਰਹਾਊਸ ਪੈਕਰ, ਜਨਰਲ ਡਿਊਟੀ ਸਹਾਇਕ, ਸੁਰੱਖਿਆ ਗਾਰਡ, ਕੋਰੀਅਰ ਡਿਲੀਵਰੀ ਐਗਜ਼ੀਕਿਊਟਿਵ, ਇਲੈਕਟ੍ਰੀਸ਼ੀਅਨ, ਬਿਊਟੀ ਥੈਰੇਪਿਸਟ, ਸੀ.ਐਨ.ਸੀ. ਆਪਰੇਟਰ, ਸੋਲਰ ਪੈਨਲ ਟੈਕਨੀਸ਼ੀਅਨ ਆਦਿ ਵਰਗੇ ਕੋਰਸਾਂ ਵਿਚ ਹੁਨਰ ਸਿਖਲਾਈ ਦਿੱਤੀ ਜਿਸ ਉਪਰੰਤ 47,821 ਉਮੀਦਵਾਰਾਂ ਨੂੰ ਰੁਜ਼ਗਾਰ ਪ੍ਰਾਪਤ ਹੋਇਆ। ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਵਿਚ 23,917 ਕਰੀਅਰ ਟਾਕਜ਼ ਕਰਵਾਈਆਂ ਗਈਆਂ ਅਤੇ  8,56,874 ਉਮੀਦਵਾਰਾਂ ਨੂੰ ਕਰੀਅਰ ਗਾਈਡੈਂਸ ਦਿੱਤੀ ਗਈ। ਇਸ ਤੋਂ ਇਲਾਵਾ 1,373 ਸਵੈ-ਰੁਜ਼ਗਾਰ ਕੈਂਪ ਲਗਾਏ ਗਏ, ਜਿਸ ਵਿਚ 1,77,049 ਬਿਨੈਕਾਰਾਂ ਦਾ ਸਵੈ-ਰੁਜ਼ਗਾਰ ਲਈ ਕਰਜ਼ ਪ੍ਰਾਪਤ ਕਰਨ ਸਬੰਧੀ ਮਾਰਗਦਰਸ਼ਨ ਕੀਤਾ ਗਿਆ ਤਾਂ ਜੋ ਸੂਬੇ ਵਿਚ ਸਵੈ-ਰੁਜ਼ਗਾਰ ਅਤੇ ਉੱਦਮਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਬੰਦ ਦੌਰਾਨ ਪਟਿਆਲਾ 'ਚ ਪੈ ਗਿਆ ਰੌਲਾ, ਤਣਾਅਪੂਰਨ ਹੋਇਆ ਮਾਹੌਲ

ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐੱਸ.ਏ.ਐੱਸ.ਨਗਰ (ਮੁਹਾਲੀ) ਦੇ 74 ਕੈਡਿਟ ਨੂੰ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰਾਂ ਬਣੇ ਹਨ। ਹੁਣ ਤੱਕ 64 ਕੈਡਿਟ ਟਰੇਨਿੰਗ ਅਕੈਡਮੀਆਂ ਵਿਚ ਸ਼ਾਮਲ ਹੋ ਚੁੱਕੇ ਹਨ ਅਤੇ 12 ਕੈਡਿਟ ਕਾਲ ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ ਇਸ ਸਾਲ 24 ਅਕਤੂਬਰ ਨੂੰ ਐੱਨ.ਡੀ.ਏ.-153 ਕੋਰਸ ਦੀ ਮੈਰਿਟ ਵਿਚ ਸੰਸਥਾ ਦੇ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਸਥਾਨ ਪ੍ਰਾਪਤ ਕੀਤਾ। ਟੈਕਨੀਕਲ ਐਂਟਰੀ ਸਕੀਮ (ਟੀ.ਈ.ਐੱਸ.)-52 ਕੋਰਸ ਦੀ ਮੈਰਿਟ ਸੂਚੀ, ਜੋ 7 ਨਵੰਬਰ ਨੂੰ ਐਲਾਨੀ ਗਈ ਸੀ, ਵਿਚ ਇਸ ਸੰਸਥਾ ਦੇ 12ਵੇਂ ਕੋਰਸ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ : ਪਟਿਆਲਾ 'ਚ ਮਾਹੌਲ ਤਣਾਅਪੂਰਨ, ਠੇਕੇ ਅਤੇ ਪੈਟਰੋਲ ਪੰਪਾਂ ਗਰਮਾਇਆ ਮਾਹੌਲ

ਪੰਜਾਬ ਦੀਆਂ ਧੀਆਂ ਦੇ ਸੁਫ਼ਨਿਆਂ ਨੂੰ ਮਿਲੀ ਉਡਾਣ

ਪੰਜਾਬ ਦੀਆਂ ਔਰਤਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿਚ ਇਕ ਹੋਰ ਅਹਿਮ ਫੈਸਲਾ ਲੈਂਦਿਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਜ਼ਿਲ੍ਹੇ ਦੇ ਕਾਂਝਲਾ ਵਿਖੇ ਵਿਸ਼ੇਸ਼ ਤੌਰ 'ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਿਆ ਜਾਵੇਗਾ। ਇਹ ਕੈਂਪ ਪੂਰੀ ਤਰ੍ਹਾਂ ਮਹਿਲਾ ਸਟਾਫ਼ ਵੱਲੋਂ ਚਲਾਇਆ ਜਾਵੇਗਾ। ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸਾਲ 2023 ਵਿਚ ਪੰਜਾਬ ਦੀਆਂ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐੱਸ.ਏ.ਐੱਸ ਨਗਰ ਵਿਖੇ ਐਨ.ਡੀ.ਏ ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਕਰਕੇ ਇਕ ਹੋਰ ਵੱਡਾ ਫੈਸਲਾ ਲਿਆ ਹੈ। ਇਸ ਸੰਸਥਾ ਨੇ ਪੰਜਾਬ ਦੀਆਂ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰਾਂ ਵਜੋਂ ਸ਼ਾਮਲ ਲਈ ਵੱਡੇ ਪੱਧਰ ‘ਤੇ ਉਤਸ਼ਾਹਿਤ ਕੀਤਾ ਹੈ। ਹਾਲ ਹੀ ਵਿਚ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ ਦੋ ਲੇਡੀ ਕੈਡਿਟਾਂ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿਚ ਕ੍ਰਮਵਾਰ ਚੌਥਾ ਅਤੇ 23ਵਾਂ ਸਥਾਨ ਹਾਸਲ ਕੀਤਾ ਹੈ। ਪਿਛਲੇ ਦੋ ਮਹੀਨਿਆਂ ਵਿਚ ਐੱਸ.ਐੱਸ.ਬੀਜ਼ ਵੱਲੋਂ ਕਮਿਸ਼ਨਡ ਅਫਸਰਾਂ ਲਈ ਛੇ ਹੋਰ ਲੇਡੀ ਕੈਡਿਟਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2024-25 ਵਿਚ ਇਸ ਸੰਸਥਾ ਵੱਲੋਂ ਐੱਨ.ਡੀ.ਏ. ਪ੍ਰੀਖਿਆ ਅਤੇ ਐੱਸ.ਐੱਸ.ਬੀ. ਲਈ 90 ਲੇਡੀ ਕੈਡਿਟਾਂ ਨੂੰ ਸਿਖਲਾਈ ਦਿੱਤੀ ਗਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News