ਰਿਸ਼ਤੇਦਾਰਾਂ ਘਰ ਜਾ ਰਹੇ ਨੌਜਵਾਨ ਨਾਲ ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ, ਮੌਕੇ ''ਤੇ ਮੌਤ

Saturday, Jul 20, 2024 - 01:41 PM (IST)

ਰਿਸ਼ਤੇਦਾਰਾਂ ਘਰ ਜਾ ਰਹੇ ਨੌਜਵਾਨ ਨਾਲ ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ, ਮੌਕੇ ''ਤੇ ਮੌਤ

ਝਬਾਲ (ਨਰਿੰਦਰ) : ਬੀਤੀ ਰਾਤ ਇਕ ਮੋਟਰਸਾਈਕਲ ਸਵਾਰ ਨੌਜਵਾਨ ਦਾ ਮੋਟਰਸਾਈਕਲ ਸੜਕ ਕਿਨਾਰੇ ਲੱਗੀ ਰੈਲਿੰਗ ਵਿਚ ਵੱਜਣ ਨਾਲ ਨੌਜਵਾਨ ਦੀ ਮੌਕੇ 'ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬੀਤੀ ਰਾਤ ਤਕਰੀਬਨ 9 ਵਜੇ ਦੇ ਲਗਭਗ ਪਿੰਡ ਝਬਾਲ ਦਾ ਵਸਨੀਕ ਨੌਜਵਾਨ ਅਜੈਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਜੋ ਕਿ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਰਿਸ਼ਤੇਦਾਰਾਂ ਕੋਲ ਜਾਣ ਲਈ ਝਬਾਲ ਤੋਂ ਤਰਨਤਾਰਨ ਵੱਲ ਜਾ ਰਿਹਾ ਸੀ।

ਇਸ ਦੌਰਾਨ ਝਬਾਲ ਦੇ ਬਾਹਰਵਾਰ ਮੋਟਰਸਾਈਕਲ ਤੇਜ਼ੀ ਨਾਲ ਸੜਕ ਕਿਨਾਰੇ ਲੱਗੀ ਰੈਲਿੰਗ ਵਿਚ ਵੱਜ ਗਿਆ ਜਿਸ ਕਾਰਣ ਮੋਟਰਸਾਈਕਲ ਚਲਾ ਰਹੇ ਨੌਜਵਾਨ ਅਜੈਪਾਲ ਦੀ ਸੜਕ 'ਤੇ ਜ਼ੋਰ ਨਾਲ ਵੱਜਣ ਕਾਰਣ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਤੋਂ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। 


author

Gurminder Singh

Content Editor

Related News