ਗੁਰਦਾਸਪੁਰ ’ਚ ਵੱਡੀ ਘਟਨਾ, ਲੁੱਟ ਦੇ ਇਰਾਦੇ ਨਾਲ ਨੌਜਵਾਨ ਦਾ ਕਤਲ

01/24/2022 10:10:46 PM

ਗੁਰਦਾਸਪੁਰ (ਗੁਰਪ੍ਰੀਤ) : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੋਲੇਕੇ ਦੇ ਇਕ ਨੌਜਵਾਨ ਪਾਸੋਂ ਮੋਟਰਸਾਈਕਲ ਖੋਹਣ ਦੇ ਇਰਾਦੇ ਨਾਲ ਕੁੱਝ ਅਣਪਛਾਤੇ ਲੁਟੇਰਿਆਂ ਨੇ ਦੇਰ ਰਾਤ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਗੰਭੀਰ ਜ਼ਖਮੀ ਹਾਲਤ ਵਿਚ ਨੌਜਵਾਨ ਨੂੰ ਰਾਹਗੀਰਾਂ ਨੇ ਹਸਪਤਾਲ ਪਹੁੰਚਿਆ ਜਿਸ ਤੋਂ ਬਾਅਦ ਜ਼ਖਮੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਅੰਤਰਦੀਪ ਸਿੰਘ ਦੇ ਰਿਸ਼ਤੇਦਾਰ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਫੋਨ ਆਇਆ ਕਿ ਅੰਤਰਦੀਪ ਨੂੰ ਕੁਝ ਅਣਪਛਾਤੇ ਲੋਕਾਂ ਨੇ ਰਾਹ ’ਚ ਰੋਕ ਲੁੱਟ ਦੇ ਇਰਾਦੇ ਨਾਲ ਬੁਰੀ ਤਰ੍ਹਾਂ ਜ਼ਖਮੀ ਕੀਤਾ ਹੈ ਅਤੇ ਜਦੋਂ ਅੰਤਰਦੀਪ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ : ਓਵਰਸਪੀਡ ਕਾਰਣ ਵਾਪਰਿਆ ਵੱਡਾ ਹਾਦਸਾ, ਇਕੋ ਪਰਿਵਾਰ ਦੇ 3 ਜਣਿਆਂ ਦੀ ਮੌਤ

ਉਧਰ ਪੁਲਸ ਥਾਣਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ’ਚ ਲੈ ਕੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਸ ਦਾ ਦੱਸਣਾ ਹੈ ਕਿ ਹੁਣ ਤਕ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਮ੍ਰਿਤਕ ਦੀ ਪਤਨੀ ਦੇ ਬਿਆਨ ਲਏ ਗਏ ਹਨ। ਜਾਂਚ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News