ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹਾਲਤ ਵਿਗੜੀ, ਹਸਪਤਾਲ ''ਚ ਦਾਖ਼ਲ
Thursday, Jun 20, 2024 - 10:45 AM (IST)

ਬਠਿੰਡਾ (ਸੁਖਵਿੰਦਰ) : ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹਾਲਤ ਵਿਗੜ ਗਈ, ਜਿਸ ਨੂੰ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਵੱਲੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਰੇਲਵੇ ਕਾਲੋਨੀ ਰੇਲਵੇ ਹਸਪਤਾਲ ਦੇ ਪਿੱਛੇ ਇਕ ਨੌਜਵਾਨ ਗੰਭੀਰ ਹਾਲਤ 'ਚ ਪਿਆ ਸੀ।
ਸੂਚਨਾ ਮਿਲਣ ’ਤੇ ਸੰਸਥਾ ਵਰਕਰ ਵਿੱਕੀ ਕੁਮਾਰ ਮੌਕੇ ’ਤੇ ਪਹੁੰਚੇ ਤਾਂ ਇਕ ਨੌਜਵਾਨ ਗੰਭੀਰ ਹਾਲਤ ਵਿਚ ਪਿਆ ਸੀ ਅਤੇ ਉਸਦੇ ਕੋਲ ਐਕਟਿਵਾ ਖੜ੍ਹੀ ਸੀ। ਸੰਸਥਾ ਵਰਕਰਾਂ ਵੱਲੋਂ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਨੌਜਵਾਨ ਦੀ ਪਛਾਣ ਦੀਪਕ ਵਾਸੀ ਪਰਸਰਾਮ ਨਗਰ ਵਜੋਂ ਹੋਈ।