ਨੌਜਵਾਨ ਦੇ ਕਤਲ ਦਾ ਮਾਮਲਾ ਟ੍ਰੇਸ, 2 ਸਕੇ ਭਰਾਵਾਂ ਸਮੇਤ 4 ਗ੍ਰਿਫ਼ਤਾਰ
Thursday, Jun 19, 2025 - 03:27 PM (IST)
ਜਲੰਧਰ (ਮਹੇਸ਼)–ਥਾਣਾ ਰਾਮਾ ਮੰਡੀ ਅਧੀਨ ਆਉਂਦੇ ਇਲਾਕੇ ਸੁੱਚੀ ਪਿੰਡ ਵਿਚ 16 ਜੂਨ ਦੀ ਰਾਤ ਨੂੰ ਮਨਦੀਪ ਕੁਮਾਰ ਪੁੱਤਰ ਜੈ ਰਾਮ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਕਤਲ ਨੂੰ ਕਮਿਸ਼ਨਰੇਟ ਪੁਲਸ ਵੱਲੋਂ ਟ੍ਰੇਸ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਪੁਲਸ ਨੇ 2 ਸਕੇ ਭਰਾਵਾਂ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਯਾਦਵਿੰਦਰ ਸਿੰਘ ਪ੍ਰਿੰਸ ਅਤੇ ਅਨਮੋਲਦੀਪ ਸਿੰਘ ਦੋਵੇਂ ਪੁੱਤਰ ਤਲਵਿੰਦਰ ਸਿੰਘ ਵਾਸੀ ਸੁੱਚੀ ਪਿੰਡ, ਸਾਹਿਲ ਉਰਫ਼ ਜਹਰ ਪੁੱਤਰ ਸੁਖਵਿੰਦਰ ਦਾਸ ਵਾਸੀ ਪਿੰਡ ਸ਼ੇਖੇ, ਆਕਾਸ਼ਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਕੋਟਲਾ ਜ਼ਿਲ੍ਹਾ ਜਲੰਧਰ ਵਜੋਂ ਹੋਈ।
ਇਹ ਵੀ ਪੜ੍ਹੋ:Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
ਮਨਜਿੰਦਰ ਸਿੰਘ ਬੱਸੀ ਐੱਸ. ਐੱਚ. ਓ. ਥਾਣਾ ਰਾਮਾ ਮੰਡੀ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਿੰਸ ਅਤੇ ਉਸ ਦੇ ਸਾਥੀਆਂ ਨੇ 16 ਜੂਨ ਦੀ ਰਾਤ ਨੂੰ ਮਾਮੂਲੀ ਵਿਵਾਦ ਕਾਰਨ ਮਨਦੀਪ ਕੁਮਾਰ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਦੇ 2 ਭਰਾਵਾਂ ਮੁਕੇਸ਼ ਕੁਮਾਰ ਅਤੇ ਕਮਲ ਕੁਮਾਰ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ, ਜਿਸ ਤੋਂ ਬਾਅਦ ਥਾਣਾ ਰਾਮਾ ਮੰਡੀ ਵਿਚ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਫੜੇ ਗਏ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮਨਦੀਪ ਕੁਮਾਰ ਦੇ ਕਤਲ ਸਬੰਧੀ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ ''ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ ''ਚੋਂ ਮਿਲੀਆਂ 4 ਲੱਖ ਦੀਆਂ ਦਵਾਈਆਂ
